ਵੱਡੀ ਖ਼ਬਰ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਗ੍ਰਿਫ਼ਤਾਰ

ਵੱਡੀ ਖ਼ਬਰ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਗ੍ਰਿਫ਼ਤਾਰ


ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਅੰਮ੍ਰਿਤਸਰ ਬਾਰਡਰ ਰੇਂਜ ਨੇ ਅੱਜ ਅੰਮ੍ਰਿਤਸਰ ਦੇ ਸਾਬਕਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਂਗਰਸੀ ਆਗੂ ਬੱਸੀ ’ਤੇ ਪਲਾਟ ਅਲਾਟਮੈਂਟ ਵਿੱਚ ਹੇਰਾਫੇਰੀ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਵਰਿੰਦਰ ਸਿੰਘ ਸੰਧੂ ਜੋ ਕਿ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਹਨ  ਨੇ ਦੱਸਿਆ ਕਿ ਬੱਸੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੇ ਨਾਲ ਵਿਕਾਸ ਖੰਨਾ ਅਤੇ ਰਾਘਵ ਸ਼ਰਮਾ ਦਾ ਨਾਂ ਵੀ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਮੌਜੂਦਾ ਚੇਅਰਮੈਨ ਨਗਰ ਸੁਧਾਰ ਨੇ  ਸਰਕਾਰੀ ਜਾਇਦਾਦ ਨੂੰ ਸਸਤੇ ਭਾਅ ’ਤੇ ਅਲਾਟ ਕਰਨ ’ਤੇ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਏ ਦਿਨੇਸ਼ ਬੱਸੀ ਬਾਰੇ ਸ਼ਿਕਾਇਤ ਦਿੱਤੀ ਸੀ, ਜਿਸ ’ਤੇ ਕਾਰਵਾਈ ਦੌਰਾਨ ਬੱਸੀ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਲਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਜਿੱਥੇ ਹੋਰ ਵੀ ਕਈ ਰਾਜ਼ ਸਾਹਮਣੇ ਆਉਣਗੇ। ਰਿਮਾਂਡ ਤੋਂ ਬਾਅਦ ਹੋਰ ਵੀ ਖੁਲਾਸਾ ਹੋਵੇਗਾ।