ਇਸ ਜੂਸ ਨੂੰ ਸਵੇਰੇ ਖਾਲੀ ਪੇਟ ਪੀਣ ਨਾਲ ਸ਼ੂਗਰ ਦੇ ਮਰੀਜ਼ ਕਰ ਸਕਦੇ ਨੇ ਡਾਇਬਟੀਜ਼ ਨੂੰ ਕੰਟਰੋਲ।

 ਇਸ  ਜੂਸ ਨੂੰ ਸਵੇਰੇ ਖਾਲੀ ਪੇਟ ਪੀਣ ਨਾਲ ਸ਼ੂਗਰ ਦੇ ਮਰੀਜ਼  ਕਰ ਸਕਦੇ ਨੇ ਡਾਇਬਟੀਜ਼ ਨੂੰ ਕੰਟਰੋਲ।

 

ਡਾਇਬਟੀਜ਼ ਖੂਨ ਵਿੱਚ ਸ਼ੂਗਰ ਦੇ ਪੱਧਰ ਵਿੱਚ ਵਾਧਾ ਅਤੇ ਪੈਨਕ੍ਰੀਅਸ ਤੋਂ ਇਨਸੁਲਿਨ ਹਾਰਮੋਨ ਦੀ ਕਮੀ ਕਾਰਨ ਹੁੰਦਾ ਹੈ। ਇਸ ਬਿਮਾਰੀ ਵਿੱਚ ਮਰੀਜ਼ਾਂ ਨੂੰ ਚੀਨੀ ਦੀਆਂ ਬਣੀਆਂ ਚੀਜ਼ਾਂ ਖਾਣ ਦੀ ਮਨਾਹੀ ਹੁੰਦੀ ਹੈ। ਜੇਕਰ ਧਿਆਨ ਨਾ  ਰੱਖਿਆ ਜਾਵੇ ਤਾਂ ਹੋਰ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਮਾਹਰਾਂ ਅਨੁਸਾਰ ਟਾਈਪ 2 ਡਾਇਬਟੀਜ਼ ਜ਼ਿਆਦਾ ਖ਼ਤਰਨਾਕ ਹੈ।  ਜੇਕਰ ਤੁਸੀਂ ਵੀ ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਜੂਸ ਨੂੰ ਪੀਓ। ਇਹ ਸ਼ੂਗਰ ਨੂੰ ਕੰਟਰੋਲ ਕਰਨ 'ਚ ਕਾਫੀ ਮਦਦ ਕਰਦਾ ਹੈ।

ਇਸ ਜੂਸ ਨੂੰ ਅਵਾਲੇ ਦੇ ਜੂਸ ਦੇ ਨਾਮ ਨਾਲ ਜਾਣਿਆ ਜਾਂਦਾ ਹੈ,ਆਂਵਲਾ ਦਾ ਫਲ ਅਕਤੂਬਰ ਤੋਂ ਫਰਵਰੀ ਮਹੀਨੇ ਵਿੱਚ ਹੁੰਦਾ ਹੈ। ਆਂਵਲੇ ਵਿੱਚ ਐਂਟੀਆਕਸੀਡੈਂਟ, ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਆਂਵਲੇ ਦਾ ਸੇਵਨ ਦਿਲ ਨੂੰ ਸਿਹਤਮੰਦ ਰੱਖਦਾ ਹੈ, ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਦਾ ਹੈ ਅਤੇ ਲੀਵਰ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਦਿੰਦਾ ਹੈ। ਇਸ 'ਚ ਵਿਟਾਮਿਨ-ਸੀ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ। ਇਸ ਤੋਂ ਇਲਾਵਾ ਆਂਵਲੇ ਦੇ ਸੇਵਨ ਨਾਲ ਚਿਹਰੇ ਦੀ ਸੁੰਦਰਤਾ ਬਰਕਰਾਰ ਰਹਿੰਦੀ ਹੈ। ਕਈ ਖੋਜਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਆਂਵਲਾ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ।

 ਆਂਵਲੇ ਵਿੱਚ ਡਾਇਟਰੀ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਨਾਲ ਹੀ ਗਲਾਈਸੈਮਿਕ ਇੰਡੈਕਸ ਵੀ ਘੱਟ ਹੁੰਦਾ ਹੈ। ਗਲਾਈਸੈਮਿਕ ਇੰਡੈਕਸ ਇੱਕ ਮਾਪ ਹੈ ਕਿ ਇੱਕ ਕਾਰਬੋਹਾਈਡਰੇਟ ਨੂੰ ਗਲੂਕੋਜ਼ ਬਣਾਉਣ ਵਿੱਚ ਕਿੰਨਾ ਸਮਾਂ ਲੱਗਦਾ ਹੈ। ਇਸ ਲਈ ਸ਼ੂਗਰ ਦੇ ਰੋਗੀਆਂ ਨੂੰ ਰੋਜ਼ਾਨਾ ਖਾਲੀ ਪੇਟ ਆਂਵਲੇ ਦਾ ਜੂਸ ਪੀਣਾ ਚਾਹੀਦਾ ਹੈ। ਹਾਲਾਂਕਿ, ਰੋਜ਼ਾਨਾ ਸਿਰਫ 10 ਮਿਲੀਗ੍ਰਾਮ ਆਂਵਲੇ ਦੇ ਜੂਸ ਦਾ ਸੇਵਨ ਕਰੋ। ਜੇਕਰ ਤੁਸੀਂ ਇਸ ਤੋਂ ਵੱਧ ਮਾਤਰਾ ਵਿੱਚ ਸੇਵਨ ਕਰਨਾ ਚਾਹੁੰਦੇ ਹੋ, ਤਾਂ ਆਪਣੇ ਡਾਕਟਰ ਨਾਲ ਸੰਪਰਕ ਕਰੋ।