ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ: ਐਡਵੋਕੇਟ ਜਨਰਲ ''ਤੇ ਹੰਗਾਮੇ ਤੋਂ ਬਾਅਦ ਮੁਲਾਕਾਤ

ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ: ਐਡਵੋਕੇਟ ਜਨਰਲ ''ਤੇ ਹੰਗਾਮੇ ਤੋਂ ਬਾਅਦ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਇਹ ਮੀਟਿੰਗ ਦਿੱਲੀ ਵਿੱਚ ਹੀ ਕੇਜਰੀਵਾਲ ਦੇ ਘਰ ਹੋ ਰਹੀ ਹੈ। ਭਗਵੰਤ ਮਾਨ ਕੱਲ੍ਹ ਦਿੱਲੀ ਗਏ ਹੋਏ ਸਨ। ਪੰਜਾਬ ਵਿੱਚ ਪੁਰਾਣੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਅਤੇ ਨਵੇਂ ਏਜੀ ਵਿਨੋਦ ਘਈ ਦੇ ਅਸਤੀਫੇ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਹਨ।

ਆਮ ਆਦਮੀ ਪਾਰਟੀ ਪੰਜਾਬ 'ਚ ਬੇਅਦਬੀ ਦੇ ਮੁੱਦਿਆਂ 'ਤੇ ਘਿਰੀ ਹੋਈ ਹੈ। ਬਹਿਬਲ ਕਲਾਂ ਇਨਸਾਫ਼ ਮੋਰਚਾ ਨੇ ਸਰਕਾਰ ਨੂੰ ਸਮਾਂ ਦੇਣ ਤੋਂ ਇਨਕਾਰ ਕਰ ਦਿਤਾ।  ਉਨ੍ਹਾਂ ਸਿੱਖ ਸੰਗਤ ਨੂੰ 31 ਜੁਲਾਈ ਨੂੰ ਫਰੀਦਕੋਟ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਸਰਕਾਰ ਬਣੀ ਨੂੰ 4 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਵੱਡੀ ਕਾਰਵਾਈ ਨਹੀਂ ਹੋਈ। ਹੁਣ ਬੇਅਦਬੀ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਦਾ ਬਚਾਅ ਕਰਨ ਵਾਲੇ ਐਡਵੋਕੇਟ ਵਿਨੋਦ ਘਈ ਨੂੰ ਏਜੀ ਬਣਾਉਣ 'ਤੇ ਵੀ ਸਵਾਲ ਉੱਠ ਰਹੇ ਹਨ।

ਸੀਐਮ ਭਗਵੰਤ ਮਾਨ ਕੱਲ੍ਹ ਦਿੱਲੀ ਪੁੱਜੇ ਸਨ। ਉਨ੍ਹਾਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਮਾਨ ਨੇ ਪੰਜਾਬ ਵਿੱਚ ਨਹਿਰੀ ਪ੍ਰਬੰਧਾਂ ਦੀ ਮੁਰੰਮਤ ਲਈ ਸ਼ੇਖਾਵਤ ਤੋਂ ਵਿਸ਼ੇਸ਼ ਫੰਡ ਦੀ ਮੰਗ ਕੀਤੀ। ਉਨ੍ਹਾਂ ਲੁਧਿਆਣਾ ਵਿੱਚ ਬੁੱਢੇ ਨਾਲੇ ਦਾ ਮੁੱਦਾ ਵੀ ਉਠਾਇਆ।ਮਾਨ ਨੇ ਦੱਸਿਆ ਕਿ 47.55 ਕਿਲੋਮੀਟਰ ਲੰਬੀ ਡਰੇਨ ਦਾ 14 ਕਿਲੋਮੀਟਰ ਹਿੱਸਾ ਲੁਧਿਆਣਾ ਸ਼ਹਿਰ ਵਿੱਚੋਂ ਲੰਘਦਾ ਹੈ। ਜਿਸ ਲਈ ਸਰਕਾਰ ਨੇ 850 ਕਰੋੜ ਦਾ ਪ੍ਰੋਜੈਕਟ ਤਿਆਰ ਕੀਤਾ ਹੈ। ਇਸ ਦਾ 54 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਇਹ ਮਾਰਚ 2023 ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਨਵੀਂ ਤਕਨੀਕ ਲਿਆਉਣ ਲਈ ਇਸ ਪ੍ਰਾਜੈਕਟ ਵਿੱਚ ਕੇਂਦਰ ਦੀ ਮਦਦ ਮੰਗੀ।