6 ਨਾਬਾਲਗ ਲੜਕਿਆਂ  ਦਾ 13 ਸਾਲਾ ਲੜਕੇ ਨਾਲ  ਜਿਨਸੀ ਸ਼ੋਸ਼ਣ ਕਰਨ ਦਾ ਦੋਸ਼।

6 ਨਾਬਾਲਗ ਲੜਕਿਆਂ  ਦਾ 13 ਸਾਲਾ ਲੜਕੇ ਨਾਲ  ਜਿਨਸੀ ਸ਼ੋਸ਼ਣ ਕਰਨ ਦਾ ਦੋਸ਼।

 

ਮੁੰਬਈ—

ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਇਕ ਨਾਬਾਲਗ ਲੜਕੇ ਦਾ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। 13 ਸਾਲਾ ਲੜਕੇ ਨਾਲ 6 ਲੜਕਿਆਂ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਰੇ ਮੁਲਜ਼ਮ ਲੜਕੇ ਵੀ ਨਾਬਾਲਗ ਹਨ। ਸਮਾਚਾਰ ਏਜੰਸੀ ਏਐਨਆਈ ਮੁਤਾਬਕ ਪੁਲਿਸ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਜ਼ਮਾਂ ਨੇ ਲੜਕੇ ਦਾ ਵੀਡੀਓ ਵੀ ਬਣਾਇਆ ਸੀ। ਪੀੜਤਾ ਦਾ ਦੋਸ਼ ਹੈ ਕਿ ਪਿਛਲੇ 5 ਮਹੀਨਿਆਂ ਤੋਂ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ।ਮੁੰਬਈ ਦੇ ਗੋਰੇਗਾਂਵ ਇਲਾਕੇ ਦੀ ਵਨਰਾਈ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। POCSO, IT ਐਕਟ ਅਤੇ IPC ਦੀਆਂ ਹੋਰ ਧਾਰਾਵਾਂ ਲਗਾਈਆਂ ਗਈਆਂ ਹਨ। ਪੁਲਿਸ ਮੁਤਾਬਕ ਸਾਰੇ ਦੋਸ਼ੀ ਅਤੇ ਪੀੜਤ ਇਕ ਹੀ ਇਲਾਕੇ 'ਚ ਰਹਿੰਦੇ ਹਨ।

                                                                        Image

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਮੁੰਬਈ ਦੇ ਮਾਹਿਮ 'ਚ ਇਕ ਨਾਬਾਲਗ ਲੜਕੇ ਵਲੋਂ ਆਪਣੀ 4 ਸਾਲ ਦੀ ਛੋਟੀ ਭੈਣ ਨਾਲ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਸੀ। ਲੜਕੇ ਦੀ ਉਮਰ 14 ਸਾਲ ਹੈ। ਉਸ ਨੂੰ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਡੋਂਗਰੀ ਦੇ ਬਾਲ ਘਰ ਭੇਜ ਦਿੱਤਾ ਗਿਆ ਹੈ।