- Updated: July 31, 2022 02:23 PM
ਮਾਲੇਰਕੋਟਲਾ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ
ਮਲੇਰਕੋਟਲਾ ਦੇ ਵਾਰਡ ਨੰਬਰ 18 ਤੋਂ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਕਬਰ ਭੋਲੀ ਦੀ ਐਤਵਾਰ ਸਵੇਰੇ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੇ ਸਮੇਂ ਉਹ ਜਿੰਮ ਵਿਚ ਕਸਰਤ ਕਰਨ ਜਾ ਰਹੇ ਸਨ ਕਿ ਲੁਧਿਆਣਾ ਬਾਈਪਾਸ ਨੇੜੇ ਉਨ੍ਹਾਂ ਨੂੰ ਗੋਲੀਆਂ ਮਾਰ ਦਿਤੀਆਂ ਗਈਆਂ
. ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਮੌਕੇ ਤੋਂ ਫਰਾਰ ਹੋ ਗਏ। ਕੌਂਸਲਰ ਮੁਹੰਮਦ ਅਕਬਰ ਲੰਘੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਸੀ। ਕੁਝ ਸਮਾਂ ਪਹਿਲਾਂ ਅਕਬਰ ਦੇ ਵੱਡੇ ਭਰਾ ਮੁਹੰਮਦ ਅਨਵਰ ਰਾਣੀ ਪੈਲੇਸ ਦੀ ਵੀ ਦੋ ਮੋਟਰਸਾਇਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ . ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ