- Updated: July 16, 2022 01:35 PM
ਲੁਧਿਆਣਾ :
ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ 'ਤੇ ਇਕ ਆਂਗਨਵਾੜੀ ਮਹਿਲਾ ਵਰਕਰ ਨਾਲ ਧੱਕਾ-ਮੁੱਕੀ ਕਰ ਕੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲੱਗੇ ਹਨ। ਔਰਤ ਨੇ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ-2 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ। ਜਾਂਚ ਤੋਂ ਬਾਅਦ ਪੁਲਸ ਨੇ ਔਰਤ ਦੇ ਬਿਆਨਾਂ ’ਤੇ ਮੁਲਜ਼ਮ ਨਿਰਮਲ ਸਿੰਘ ਵਿਰਕ ਖ਼ਿਲਾਫ਼ ਛੇੜਛਾੜ ਅਤੇ ਕੁੱਟਮਾਰ ਤਹਿਤ ਪਰਚਾ ਦਰਜ ਕੀਤਾ ਹੈ। ਪੀੜਤ ਔਰਤ ਨੇ ਦੱਸਿਆ ਕਿ ਉਹ ਆਂਗਣਵਾੜੀ ਵਰਕਰ ਹੈ।
ਮੁਲਜ਼ਮ ਨਿਰਮਲ ਸਿੰਘ ਪਹਿਲਾਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਸੀ, ਜੋ ਕਿ ਹੁਣ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਿਆ ਹੈ। ਉਕਤ ਮੁਲਜ਼ਮ ਲੋਕਾਂ ’ਚ ਉਸ ਸਬੰਧੀ ਗਲਤ ਗੱਲਾਂ ਕਰਦਾ ਸੀ। ਇਸ ਲਈ ਉਹ ਉਸ ਨੂੰ ਪੁੱਛਣ ਗਈ ਸੀ, ਜਿੱਥੇ ਉਕਤ ਮੁਲਜ਼ਮ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਸ ਨੇ ਕਿਹਾ ਕਿ ਤੁਸੀਂ ਮੈਨੂੰ ਬਹੁਤ ਚੰਗੇ ਲੱਗਦੇ ਹੋ, ਆਪਾਂ ਬੈਠ ਕੇ ਗੱਲ ਕਰਦੇ ਹਾਂ। ਔਰਤ ਨੇ ਦੱਸਿਆ ਕਿ ਜਦੋਂ ਉਸ ਨੇ ਉਸ ਦੀ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਸ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ।
ਪੀੜਤਾ ਦਾ ਕਹਿਣਾ ਹੈ ਕਿ ਫਿਰ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਮੌਕੇ ’ਤੇ ਪੁਲਸ ਵੀ ਪੁੱਜ ਗਈ। ਪੀੜਤਾ ਦਾ ਦੋਸ਼ ਹੈ ਕਿ ਉਸ ਨਾਲ ਇਹ ਘਟਨਾ 1 ਜੁਲਾਈ ਨੂੰ ਹੋਈ ਸੀ। ਪੁਲਸ ਸ਼ਿਕਾਇਤ ਦੇਣ ਦੇ ਬਾਵਜੂਦ ਸਿਆਸੀ ਦਬਾਅ ਕਾਰਨ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਸੀ। ਹੁਣ ਕਾਫੀ ਸੰਘਰਸ਼ ਕਰਨ ਤੋਂ ਬਾਅਦ ਬੀਤੀ ਦੇਰ ਸ਼ਾਮਮੁਲਜ਼ਮ ’ਤੇ ਕੇਸ ਦਰਜ ਕੀਤਾ ਗਿਆ ਹੈ। ਉਧਰ, ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਅਜੇ ਗ੍ਰਿਫ਼ਤ ਤੋਂ ਬਾਹਰ ਹੈ। ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।