''ਆਪ'' ਸਰਕਾਰ ਦੇ ਡਾਕਟਰਾਂ ਨਾਲ ਬੁਰੇ ਵਿਵਹਾਰ ਕਰਕੇ ਪੰਜਾਬ ''ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ : ਚੁੱਘ

''ਆਪ'' ਸਰਕਾਰ ਦੇ ਡਾਕਟਰਾਂ ਨਾਲ ਬੁਰੇ ਵਿਵਹਾਰ ਕਰਕੇ ਪੰਜਾਬ ''ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ : ਚੁੱਘ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੂਬੇ 'ਚ ਡਾਕਟਰਾਂ ਨਾਲ ਦੁਰਵਿਵਹਾਰ, ਜਿਸ ਤੋਂ ਬਾਅਦ ਉਨ੍ਹਾਂ 'ਚੋਂ ਕਈਆਂ ਨੇ ਅਸਤੀਫ਼ਾ ਦੇ ਦਿੱਤਾ ਹੈ, ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ 'ਆਪ' ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਤੋਂ 13 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ, ਇਸ ਤੋਂ ਸੰਕੇਤ ਮਿਲਦਾ ਹੈ ਕਿ ਡਾਕਟਰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ 'ਚ ਸਹਿਜ ਮਹਿਸੂਸ ਨਹੀਂ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬੇ ਦੀਆਂ ਸਿਹਤ ਸੇਵਾਵਾਂ ਦੀ ਉਚਿਤ ਦੇਖਭਾਲ ਨਹੀਂ ਕਰ ਰਹੀ, ਜਿਵੇਂ ਕਿ ਵੀ.ਸੀ. ਡਾ. ਰਾਜ ਬਹਾਦਰ ਨਾਲ ਕੀਤੇ ਗਏ ਗੈਰ-ਮਨੁੱਖੀ ਅਪਮਾਨ ਤੋਂ ਸੰਕੇਤ ਮਿਲਦਾ ਹੈ, ਜਿਨ੍ਹਾਂ ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ। ਚੁੱਘ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਅਸਤੀਫ਼ੇ ’ਤੇ ਤਤਕਾਲ ਫ਼ੈਸਲਾ ਲੈਣ ਤਾਂ ਕਿ ਵੱਡੇ ਪੈਮਾਨੇ ’ਤੇ ਡਾਕਟਰ ਨਿਰਾਸ਼ ਤੇ ਆਤਮ-ਸਨਮਾਨ 'ਚ ਡੁੱਬੇ ਹੋਏ ਮਹਿਸੂਸ ਨਾ ਕਰਨ।ਚੁੱਘ ਨੇ ਕਿਹਾ ਕਿ ਸਿਵਲ ਹਸਪਤਾਲਾਂ 'ਚ ਦਵਾਈਆਂ ਦੀ ਭਾਰੀ ਕਮੀ ਹੈ, ਜਿਸ ਤੋਂ ਬਾਅਦ ਗਰੀਬ ਮਰੀਜ਼ਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ ਵਿੱਚ ਮੁਸ਼ਕਿਲ ਹੋ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਦਵਾਈਆਂ ਦੀਆਂ ਦੁਕਾਨਾਂ ਤੇ ਸਿਵਲ ਹਸਪਤਾਲਾਂ 'ਚ ਬੁਨਿਆਦ ਢਾਂਚੇ ਨੂੰ ਸੁਧਾਰਨ ਦੀ ਲੋੜ ਹੈ, ਜਿਸ ਲਈ ਰਾਜ ਸਰਕਾਰ ਨੇ ਹੁਣ ਤੱਕ ਕੋਈ ਯਤਨ ਨਹੀਂ ਕੀਤਾ।