8 ਸਾਲਾ ਬੱਚੀ ਨਾਲ ਕੀਤੀ ਸੀ ਜਬਰ-ਜ਼ਿਨਾਹ ਦੀ ਕੋਸ਼ਿਸ਼, ਅਦਾਲਤ ਨੇ ਅਨੋਖੀ ਸਜ਼ਾ।  

8 ਸਾਲਾ ਬੱਚੀ ਨਾਲ ਕੀਤੀ ਸੀ ਜਬਰ-ਜ਼ਿਨਾਹ ਦੀ ਕੋਸ਼ਿਸ਼, ਅਦਾਲਤ ਨੇ ਅਨੋਖੀ ਸਜ਼ਾ।  

  

ਚੰਡੀਗੜ੍ਹ :
ਬੁੜੈਲ 'ਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਵੱਲੋਂ ਅਨੋਖੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ 'ਚ ਅਦਾਲਤ ਨੇ ਦੋਸ਼ੀ ਨਿਰਮਲ ਸਿੰਘ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਰੁਪਏ ਜੁਰਮਾਨਾ ਲਾਇਆ ਹੈ।ਅਦਾਲਤ ਨੇ ਕਿਹਾ ਕਿ ਅਪਰਾਧੀ ਨੇ ਪੂਜਿਆ ਜਾਣ ਵਾਲਿਆਂ ਬੱਚਿਆਂ ਨਾਲ ਹੀ ਨਹੀਂ ਸਗੋਂ ਸਮਾਜ ਦੇ ਸੰਸਕਾਰ ਨਾਲ ਵੀ ਅਪਰਾਧ ਕੀਤਾ ਹੈ। ਦਾਇਰ ਮਾਮਲੇ ਅਨੁਸਾਰ ਬੁੜੈਲ ਵਾਸੀ 8 ਸਾਲਾ ਬੱਚੀ ਘਰ ਦੇ ਕੋਲ ਖੇਡ ਰਹੀ ਸੀ। 
ਇਸ ਦੌਰਾਨ ਗੁਆਂਢੀ ਨਿਰਮਲ ਸਿੰਘ ਵਰਗਲਾ ਕੇ ਬੱਚੀ ਨੂੰ ਆਪਣੇ ਘਰ ਲੈ ਗਿਆ ਅਤੇ ਜਬਰ-ਜ਼ਿਨਾਹ ਦੀ ਕੋਸ਼ਿਸ਼ ਕੀਤੀ। ਬੱਚੀ ਦੇ ਰੌਲਾ ਪਾਉਣ ’ਤੇ ਮੁਲਜ਼ਮ ਫ਼ਰਾਰ ਹੋ ਗਿਆ। ਬੱਚੀ ਨਾ ਮਿਲਣ ’ਤੇ ਪਰਿਵਾਰ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ।ਸੈਕਟਰ-34 ਥਾਣਾ ਪੁਲਸ ਨੇ ਬੱਚੀ ਦਾ ਮੈਡੀਕਲ ਕਰਵਾਇਆ। ਜਬਰ-ਜ਼ਿਨਾਹ ਦੀ ਕੋਸ਼ਿਸ਼ ਦੀ ਪੁਸ਼ਟੀ ਹੋਣ ’ਤੇ ਸੈਕਟਰ-34 ਥਾਣਾ ਪੁਲਸ ਨੇ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।