- Updated: August 16, 2022 05:01 PM
ਅੰਮ੍ਰਿਤਸਰ ਦੇ ਰਣਜੀਤ ਐਵੀਨਿਊ-ਸੀ ਬਲਾਕ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਨਕਾਬਪੋਸ਼ ਨੌਜਵਾਨ ਪੁਲਸ ਦੀ ਕਾਰ ਦੇ ਹੇਠਾਂ ਬੰਬ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਗੱਡੀ ਹੇਠਾਂ ਬੰਬ ਰੱਖਣ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਿਭਾਗ ਨੂੰ ਭਾਜੜਾਂ ਪੈ ਗਈਆਂ। ਬੰਬ ਦਾ ਪਤਾ ਲੱਗਣ ’ਤੇ ਪੁਲਸ ਅਧਿਕਾਰੀ ਅਤੇ ਬੰਬ ਨਿਰੋਧਕ ਦਸਤਾ ਮੌਕੇ ’ਤੇ ਪਹੁੰਚ ਗਿਆ, ਜਿਨ੍ਹਾਂ ਨੇ ਗੱਡੀ ਦੇ ਹੇਠਾਂ ਰੱਖੇ ਬੰਬ ਨੂੰ ਕਬਜ਼ੇ 'ਚ ਲੈ ਲਿਆ।

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਚੌਕੀ ਰਿਹਾਇਸ਼ੀ ਇਲਾਕੇ ਵਿੱਚ ਸੁਰੱਖਿਆ ਨੂੰ ਲੈ ਕੇ ਵੱਡੀ ਲਾਪ੍ਰਵਾਹੀ ਸਾਹਮਣੇ ਆਉਣ ਤੋਂ ਬਾਅਦ ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ਦੇ ਸਬੰਧ ’ਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।