ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਲਈ ਦਿੱਲੀ ਗਏ ਪੰਜਾਬ ਦੇ ਏ. ਜੀ. ਸਿੱਧੂ ’ਤੇ ਹਮਲਾ। 

ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਲਈ ਦਿੱਲੀ ਗਏ ਪੰਜਾਬ ਦੇ ਏ. ਜੀ. ਸਿੱਧੂ ’ਤੇ ਹਮਲਾ। 

 
ਚੰਡੀਗੜ੍ਹ :
 ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ’ਤੇ ਹਮਲਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਏ. ਜੀ. ਅਨਮੋਲ ਰਤਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕੇਸ ’ਚ ਦਿੱਲੀ ਗਏ ਸਨ, ਵਾਪਸ ਆਉਂਦੇ ਸਮੇਂ ਸ਼ਤਾਬਦੀ ਐਕਸਪ੍ਰੈੱਸ ’ਚ ਉਨ੍ਹਾਂ ਦੀ ਬਰਥ ’ਤੇ ਪੱਥਰ ਨਾਲ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਹਮਲਾਵਰਾਂ ਨੇ ਪਾਨੀਪਤ ਨੇੜੇ ਸ਼ਤਾਬਦੀ ਟਰੇਨ ਦੀ ਬਰਥ ’ਤੇ ਪੱਥਰ ਮਾਰ ਕੇ ਸ਼ੀਸ਼ਾ ਤੋੜ ਦਿੱਤਾ।
ਦੱਸ ਦੇਈਏ ਕਿ ਉਹ ਸੁਪਰੀਮ ਕੋਰਟ ’ਚ ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਦੇ ਸਿਲਸਿਲੇ ’ਚ ਦਿੱਲੀ ਗਏ ਸਨ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਮਲਾ ਪੱਥਰ ਨਾਲ ਹੀ ਹੋਇਆ ਜਾਂ ਕਿਸੇ ਹੋਰ ਹਥਿਆਰ ਨਾਲ। ਫਿਲਹਾਲ ਏ. ਜੀ. ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਪੁਲਸ ਜਾਂਚ ’ਚ ਜੁਟ ਗਈ ਹੈ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦੇ ਕੇਸਾਂ ਦੀ ਪੈਰਵੀ ਕਰਨ ਲਈ ਏ. ਜੀ. ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਬੀਤੇ ਦਿਨ ਲਾਰੈਂਸ ਬਿਸ਼ਨੋਈ ਕੇਸ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਸੀ, ਜਿਸ ਤੋਂ ਬਾਅਦ ਅੱਜ ਏ. ਜੀ. ਸਿੱਧੂ ’ਤੇ ਸ਼ਤਾਬਦੀ ਐਕਸਪ੍ਰੈੱਸ ਰਾਹੀਂ ਵਾਪਸ ਪਰਤਦੇ ਸਮੇਂ ਹਮਲਾ ਹੋਇਆ।