ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ, ਟਰੂਡੋ ਸਰਕਾਰ ਨੇ ਲਿਆ ਇਹ ਫ਼ੈਸਲਾ

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ, ਟਰੂਡੋ ਸਰਕਾਰ ਨੇ ਲਿਆ ਇਹ ਫ਼ੈਸਲਾ

ਦੁਨੀਆ ਭਰ 'ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ 'ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ 30 ਸਤੰਬਰ ਤੋਂ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਰੋਕੂ ਟੀਕੇ ਲਗਵਾਉਣ ਦੀ ਜ਼ਰੂਰਤ ਨੂੰ ਖ਼ਤਮ ਕਰਨ ਦੀ ਵਿਵਸਥਾ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ 'ਦਿ ਐਸੋਸੀਏਟਡ ਪ੍ਰੈਸ' (ਏ.ਪੀ.) ਨੂੰ ਇਹ ਜਾਣਕਾਰੀ ਦਿੱਤੀ। ਅਮਰੀਕਾ ਵਾਂਗ, ਕੈਨੇਡਾ ਵਿੱਚ ਅਜੇ ਸਿਰਫ਼ ਉਨ੍ਹਾਂ ਲੋਕਾਂ ਨੂੰ ਦਾਖ਼ਲੇ ਦੀ ਇਜਾਜ਼ਤ ਹੈ ਜਿਨ੍ਹਾਂ ਨੂੰ ਕੋਵਿਡ-19 ਟੀਕਾਕਰਨ ਹੋ ਚੁੱਕਾ ਹੈ। ਹਾਲਾਂਕਿ, ਹਾਲ ਹੀ ਵਿੱਚ ਅਮਰੀਕਾ ਵਿੱਚ ਇਸ ਜ਼ਰੂਰਤ ਨੂੰ ਖ਼ਤਮ ਕੀਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। ਕੈਨੇਡਾ ਵਿੱਚ ਅਜੇ ਉਨ੍ਹਾਂ ਵਿਦੇਸ਼ੀ ਯਾਤਰੀਆਂ ਨੂੰ ਲਾਜ਼ਮੀ ਕੋਰੋਨਾ ਜਾਂਚ ਕਰਵਾਉਣੀ ਹੁੰਦੀ ਹੈ ਅਤੇ 14 ਦਿਨਾਂ ਤੱਕ ਆਈਸੋਲੇਸ਼ਨ ਵਿੱਚ ਰਹਿਣਾ ਪੈਂਦਾ ਹੈ, ਜਿਨ੍ਹਾਂ ਨੇ ਕੋਵਿਡ-19 ਰੋਕੂ ਟੀਕਾ ਨਹੀਂ ਲਗਵਾਇਆ ਹੈ।

ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਟਰੂਡੋ ਨੇ ਕੈਬਨਿਟ ਦੇ ਉਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ 30 ਸਤੰਬਰ ਤੋਂ ਦੇਸ਼ ਦੀ ਸਰਹੱਦ ਵਿੱਚ ਦਾਖ਼ਲ ਹੋਣ ਲਈ ਲਾਜ਼ਮੀ ਕੋਵਿਡ-19 ਟੀਕਾਕਰਨ ਦੀ ਜ਼ਰੂਰਤ ਨੂੰ ਖ਼ਤਮ ਕਰਨ ਦਾ ਪ੍ਰਸਤਾਵ ਹੈ। ਹਾਲਾਂਕਿ ਟਰੂਡੋ ਸਰਕਾਰ ਨੇ ਟਰੇਨਾਂ ਅਤੇ ਹਵਾਈ ਜਹਾਜ਼ਾਂ 'ਚ ਯਾਤਰੀਆਂ ਲਈ ਮਾਸਕ ਪਹਿਨਣ ਦੀ ਲਾਜ਼ਮੀ ਵਿਵਸਥਾ ਨੂੰ ਖ਼ਤਮ ਕਰਨ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ। ਕੈਨੇਡਾ ਵਿੱਚ ਦਾਖ਼ਲ ਹੋਣ ਲਈ ਟੀਕਾਕਰਨ ਦੀ ਲੋੜ ਦੀ ਸਮਾਪਤੀ ਹੋਣ ਨਾਲ ਟੀਕਾ ਨਾ ਲਗਵਾਉਣ ਵਾਲੇ ਬੇਸਬਾਲ ਖ਼ਿਡਾਰੀਆਂ ਸਮੇਤ ਹੋਰ ਅਥਲੀਟਾਂ ਨੂੰ ਵੀ ਦੇਸ਼ ਵਿੱਚ ਖੇਡਣ ਦੀ ਇਜਾਜ਼ਤ ਮਿਲ ਜਾਵੇਗੀ। ਫਿਲਹਾਲ ਅਜਿਹੇ ਖਿਡਾਰੀਆਂ ਨੂੰ ਕੈਨੇਡਾ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।