ਸਿੱਧੂ ਮੂਸੇਵਾਲਾ ‌ਦੇ ਘਰ ਪੁੱਜੇ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ। 

 ਸਿੱਧੂ ਮੂਸੇਵਾਲਾ ‌ਦੇ ਘਰ ਪੁੱਜੇ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ। 

 

ਮਾਨਸਾ, 14 ਜੁਲਾਈ

ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੁੱਜੇ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਗਾਇਕ ਦੇ ਸਾਰੇ ਕਾਤਲਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸੇ ਦੌਰਾਨ ਹੀ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨੇ ਉਨ੍ਹਾਂ ਦੇ ਪੁੱਤਰ ਦੇ ਸਾਰੇ ਕਾਤਲਾਂ ਨੂੰ ਛੇਤੀ ਫੜ੍ਹਨ ਦੀ ਮੰਗ ਕੀਤੀ। ਗੌਰਵ ਯਾਦਵ ਨਾਲ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਅਤੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਇਸੇ ਦੌਰਾਨ ਅੱਜ ਦੁਪਹਿਰ ਤੋਂ ਪਹਿਲਾਂ ਸਿੱਧੂ ਮੂਸੇਵਾਲਾ ‌ਦੇ ਮੁਕਾਬਲੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੀ ਚੋਣ ਲੜਨ ਵਾਲੇ ਅਤੇ ਬਰਖ਼ਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਕੇ ਆਏ। ਦਿਲਚਸਪ ਗੱਲ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਸ ਵੇਲੇ ਡਾ. ਵਿਜੈ ਸਿੰਗਲਾ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਨ।