ਗੈਂਗਸਟਰ ਕਲਚਰ ਦੇ ਖਾਤਮੇ ਲਈ ਸਖਤ ਹਦਾਇਤਾਂ ਦੇਂਦੇ ਹੋਏ CM ਮਾਨ ਵੱਲੋਂ DGP ਤੇ AGTF ਚੀਫ਼ ਨਾਲ ਮੀਟਿੰਗ। 

ਗੈਂਗਸਟਰ ਕਲਚਰ ਦੇ ਖਾਤਮੇ ਲਈ ਸਖਤ ਹਦਾਇਤਾਂ ਦੇਂਦੇ ਹੋਏ CM ਮਾਨ ਵੱਲੋਂ DGP ਤੇ AGTF ਚੀਫ਼ ਨਾਲ ਮੀਟਿੰਗ। 

 

ਚੰਡੀਗੜ੍ਹ-

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ  ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਦੇ ਚੀਫ਼ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬੀਤੇ ਦਿਨ ਅੰਮ੍ਰਿਤਸਰ ਵਿੱਚ ਐਨਕਾਊਂਟਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਖੁਦ ਟਵਿੱਟ ਰਾਹੀਂ ਜਾਣਕਾਰ ਦਿੱਤੀ।ਸੀਐਮ ਮਾਨ ਨੇ ਟਵਿੱਟ ਕਰਦਿਆ ਲਿਖਿਆ ਕਿ ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਦੱਸ ਦਈਏ ਕਿ ਬੀਤੇ ਦਿਨ ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਢੇਰ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿਖੇ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਭਗਵੰਤ ਮਾਨ ਨੇ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਗੈਂਗਸਟਰਾਂ ਖ਼ਿਲਾਫ਼ ਇਸ ਅਪਰੇਸ਼ਨ ਨੂੰ ਵੱਡੀ ਕਾਮਯਾਬੀ ਨਾਲ ਨੇਪਰੇ ਚਾੜ੍ਹਿਆ ਹੈ।