- Updated: July 31, 2022 02:54 PM
ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੀ ਹੋ ਰਹੀ ਸਪਲਾਈ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੀ ਐਸ ਐਫ ਦੇ ਮੁਖੀ ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਕਰਕੇ ਸਰਹਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀ ਨੇ ਖੁਦ ਟਵੀਟ ਕਰ ਕੇ ਇਸ ਉਲਾਕਟ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਸਰਕਾਰ ਅਤੇ ਬੀ ਐਸ ਐਫ ਦੋਵੇਂ ਗੰਭੀਰ ਹਨ। ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ।
ਗੌਰ ਤਲਬ ਹੈ ਕਿ ਪੰਜਾਬ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੇ ਚੌਕਸੀ ਵਾਧੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਨਾਂ ਹੱਥਕੰਡਾ ਅਪਣਾਉਂਦੇ ਹੋਏ ਡਰੋਨ ਰਹੀ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਵਾਉਣੀ ਸ਼ੁਰੂ ਕੀਤੀ ਹੋਈ ਹੈ ਅਤੇ ਨਵੀਂ ਕਿਸਮ ਦੇ ਹਥਿਆਰ ਡਰੋਨ ਰਾਹੀ ਪੰਜਾਬ ਭੇਜੇ ਜਾ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕਾਰਣ ਮੁਖ ਮੰਤਰੀ ਦੀ ਬੀ ਐਸ ਐਫ ਦੇ ਮੁਖੀ ਨਾਲ ਇਸ ਮੀਟਿੰਗ ਨੂੰ ਕਾਫੀ ਅਹਿਮ ਮਾਣਿਆ ਜਾ ਰਿਹਾ ਹੈ