ਮੂੰਹ ਦੇ ਛਾਲਿਆਂ ਤੋਂ ਰਾਹਤ ਦਿਵਾਉਂਦਾ ਹੈ ‘ਅਮਰੂਦ ਦੇ ਪੱਤਿਆਂ ਦਾ ਕਾੜ੍ਹਾ’:-

ਮੂੰਹ ਦੇ ਛਾਲਿਆਂ ਤੋਂ ਰਾਹਤ ਦਿਵਾਉਂਦਾ ਹੈ ‘ਅਮਰੂਦ ਦੇ ਪੱਤਿਆਂ ਦਾ ਕਾੜ੍ਹਾ’:-


ਸੁਆਦ ਤੇ ਸਿਹਤ ਨਾਲ ਭਰਪੂਰ ਅਮਰੂਦ ਖਾਣ ’ਚ ਬਹੁਤ ਜ਼ਿਆਦਾ ਸੁਆਦ ਅਤੇ ਫ਼ਾਇਦੇਮੰਦ ਹੁੰਦਾ ਹੈ। ਅਮਰੂਦ ਦੇ ਨਾਲ-ਨਾਲ ਇਸ ਦੇ ਪੱਤਿਆਂ ’ਚ ਵੀ ਕਈ ਤਰ੍ਹਾਂ ਦੇ ਗੁਣ ਲੁੱਕੇ ਹੋਏ ਹੁੰਦੇ ਹਨ। ਖ਼ਾਲੀ ਢਿੱਡ ਅਮਰੂਦ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਢਿੱਡ ਸਬੰਧੀ ਕਈ ਪਰੇਸ਼ਾਨੀ ਦੂਰ ਹੁੰਦੀਆਂ ਹਨ। ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੈ। ਅਮਰੂਦ ਦੇ ਪੱਤਿਆਂ ’ਚ ਐਂਟੀ-ਬੈਕਟੀਰੀਅਲ, ਐਂਟੀਆਕਸੀਡੈਂਟ ਤੇ ਐਂਟੀ-ਇੰਫਲਾਮੇਟਰੀ ਗੁਣ ਹੁੰਦੇ ਹਨ, ਜੋ ਕਈ ਬੀਮਾਰੀਆਂ ਨੂੰ ਦੂਰ ਕਰਨ ’ਚ ਸਹਾਇਕ ਹੋ ਸਕਦੇ ਹਨ। ਸ਼ੂਗਰ ਰੋਗੀਆਂ ਨੂੰ ਅਮਰੂਦ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣਾ ਚਾਹੀਦਾ ਹੈ, ਇਹ ਉਨ੍ਹਾਂ ਲਈ ਕਾਫ਼ੀ ਜ਼ਿਆਦਾ ਫ਼ਾਇਦੇਮੰਦ ਹੋ ਸਕਦਾ ਹੈ।
ਅਮਰੂਦ ਦੇ ਕਾੜ੍ਹੇ ਨਾਲ ਕੁਰਲੀ ਕਰਨ ਨਾਲ ਮੂੰਹ ਦੇ ਛਾਲਿਆਂ ਤੋਂ ਨਿਜਾਤ ਮਿਲੇਗੀ। ਜੇ ਤੁਸੀਂ ਕਾੜ੍ਹਾ ਨਹੀਂ ਪੀਣਾ ਚਾਹੁੰਦੇ ਤਾਂ ਇਸ ਦੇ ਪੱਤੇ ਚਬਾ ਕੇ ਖਾਓ। ਇਸ ਨਾਲ ਵੀ ਤੁਹਾਨੂੰ ਕਾਫ਼ੀ ਰਾਹਤ ਮਿਲੇਗੀ। ਇਸ  ਤੋਂ ਇਲਾਵਾ ਅਮਰੂਦ ਦੇ ਪੱਤਿਆਂ ਨਾਲ ਅਸੀਂ ਹੋਰ ਵੀ ਕਈ ਬਿਮਾਰੀਆਂ ਜਿਵੇ ਕੋਲੈਸਟ੍ਰੋਲ ,ਸ਼ੂਗਰ ਦੀ ਪਰੇਸ਼ਾਨੀ ,ਡਾਇਰੀਆ ,ਹਾਈ ਬਲੱਡ ਪ੍ਰੈਸ਼ਰ,ਚਮੜੀ ਦੇ ਰੋਗਾਂ  ਤੋਂ ਨਿਜਾਤ ਪਾ ਸਕਦੇ ਹਾਂ। 
ਕਿਵੇਂ ਤਿਆਰ ਕਰੀਏ ਅਮਰੂਦ ਦਾ ਕਾੜ੍ਹਾ
ਅਮਰੂਦ ਦੇ ਪੱਤਿਆਂ ਦਾ ਕਾੜ੍ਹਾ ਬਣਾਉਣ ਲਈ ਇਕ ਭਾਂਡੇ ’ਚ 2 ਗਲਾਸ ਪਾਣੀ ਲਵੋ। ਇਸ ’ਚ 4-5 ਪੱਤੇ ਅਮਰੂਦ ਦੇ ਪੱਤੇ ਪਾਓ। ਹੁਣ ਇਸ ਨੂੰ ਗੈਸ ’ਤੇ ਚੰਗੀ ਤਰ੍ਹਾਂ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਗੈਸ ਨੂੰ ਬੰਦ ਕਰ ਦਿਉ। ਠੰਢਾ ਹੋਣ ਤੋਂ ਬਾਅਦ ਇਸ ਪਾਣੀ ਨੂੰ ਛਾਣ ਲਓ ਅਤੇ ਫਿਰ ਇਸ ਦੀ ਵਰਤੋਂ ਕਰੋ।