ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਅੰਮ੍ਰਿਤਸਰ ਏਅਰਪੋਰਟ ’ਤੇ , ਕਰਮਚਾਰੀਆਂ ਦੀ ਚੈਕਿੰਗ ਦੌਰਾਨ ਨਿਕਲਿਆ ਸੋਨਾ। 

ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਅੰਮ੍ਰਿਤਸਰ ਏਅਰਪੋਰਟ ’ਤੇ , ਕਰਮਚਾਰੀਆਂ ਦੀ ਚੈਕਿੰਗ ਦੌਰਾਨ ਨਿਕਲਿਆ ਸੋਨਾ। 

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਅੰਮ੍ਰਿਤਸਰ ਕਸਟਮ ਵਿਭਾਗ ਦੇ ਕਰਮਚਾਰੀਆਂ ਵੱਲੋਂ ਦੁਬਈ ਤੋਂ ਹਵਾਈ ਅੱਡਾ ਰਾਜਾਸਾਸੀ ਪੁੱਜੀ ਸਪਾਈਸਜੈੱਟ ਦੀ ਇਕ ਫਲਾਈਟ ’ਚੋਂ ਕਰੀਬ 50 ਲੱਖ ਰੁਪਏ ਦਾ ਸੋਨਾ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਆ ਰਹੀ ਸਪਾਈਸ ਜੈੱਟ ਫਲਾਈਟ ਦੇ ਦੋ ਕਰਮਚਾਰੀਆਂ ਨੂੰ ਕਸਟਮ ਵਿਭਾਗ ਨੇ ਕਰੀਬ 1 ਕਿਲੋ ਸੋਨੇ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਵਾਂ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਪਾਈਸ ਜੈੱਟ ਦੀ ਫਲਾਈਟ ਨੰਬਰ ਐੱਸ. ਜੀ. 56 ਸਵੇਰੇ 3.20 ਵਜੇ ਲੈਂਡ ਹੋਈ। ਕਸਟਮ ਵਿਭਾਗ ਨੇ ਦੁਬਈ ਤੋਂ ਆਉਣ ਵਾਲੇ ਯਾਤਰੀਆਂ ਦੇ ਨਾਲ-ਨਾਲ ਸਪਾਈਸ ਜੈੱਟ ਦੇ ਕਰਮਚਾਰੀਆਂ ਦੀ ਵੀ ਜਾਂਚ ਕੀਤੀ। 

ਇਸ ਦੌਰਾਨ ਫਲਾਈਟ ਦੇ ਅੰਦਰ ਕੈਟਰਿੰਗ ਕਰ ਰਹੇ ਰਾਹੁਲ ਨਾਂ ਦੇ ਕਰਮਚਾਰੀ ਕੋਲੋਂ 1.015 ਕਿਲੋ ਸੋਨਾ ਬਰਾਮਦ ਹੋਇਆ । ਜਿਸ ਦੀ ਬਾਜ਼ਾਰੀ ਕੀਮਤ ਲਗਭਗ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਰਾਹੁਲ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਇਕ ਹੋਰ ਸਾਥੀ ਦਾ ਨਾਂ ਵੀ ਉਜਾਗਰ ਕੀਤਾ। ਦੂਜੇ ਮੁਲਜ਼ਮ ਦੀ ਪਛਾਣ ਸਪਾਈਸ ਜੈੱਟ ਦੇ ਸੁਰੱਖਿਆ ਕਰਮਚਾਰੀ ਹਿਤੇਸ਼ ਵਜੋਂ ਹੋਈ ਹੈ। ਉਸ ਨੂੰ ਵੀ ਕਸਟਮ ਵਿਭਾਗ ਨੇ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਅਰੰਭ ਦਿੱਤੀ ਹੈ।