ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ

 ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਅੱਜ ਸੂਬੇ ਭਰ ਵਿਚ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤੋਂ  ਪਹਿਲਾਂ ਕੱਲ੍ਹ ਮੁੱਖ ਮੰਤਰੀ ਨੇ ਅੱਜ ਟਵੀਟ ਕਰਕੇ ਕਿਹਾ ਸੀ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਪੰਜਾਬ ਵਿਚ 75 ‘ਆਮ ਆਦਮੀ ਕਲੀਨਿਕ’ ਤਿਆਰ ਹਨ। ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਇਹ ਕਲੀਨਿਕ ਖੁੱਲ੍ਹਣਗੇ।ਸਿਹਤ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਵਿਚ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ।ਆਮ ਆਦਮੀ ਪਾਰਟੀ ਦਿੱਲੀ ਦੇ ‘ਮੁਹੱਲਾ ਕਲੀਨਿਕਾਂ’ ਦੀ ਤਰਜ਼ ’ਤੇ ਪੰਜਾਬ ਵਿਚ ਇਹ ‘ਆਮ ਆਦਮੀ ਕਲੀਨਿਕ’ ਖੋਲ੍ਹਣ ਜਾ ਰਹੀ ਹੈ। ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਨੁਕਤਾਚੀਨੀ ਵੀ ਕੀਤੀ ਹੈ ਅਤੇ ਇਨ੍ਹਾਂ ਦੇ ਰੰਗ-ਰੋਗਨ ’ਤੇ ਆਏ ਖ਼ਰਚੇ ’ਤੇ ਉਂਗਲ ਵੀ ਚੁੱਕੀ ਗਈ ਹੈ।