- Updated: July 04, 2022 12:04 PM
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਹੋਇਆ ਹੈ।ਕੁੱਲੂ ਜ਼ਿਲੇ ਦੀ ਸਾਂਝ ਵੈਲੀ ਦੇ 'ਨਿਊ ਸ਼ੰਸ਼ਾਰ ਰੋਡ' ਤੇ 'ਜੰਗਲਾ ਨਾਮਕ ਸਥਾਨ' ਸਵੇਰੇ ਸਾਢੇ ਅੱਠ ਵਜੇ ਬੱਸ ਖਾਈ 'ਚ ਡਿਗਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ ਹਨ। ਇਨਾ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਰਾਹਤ ਅਤੇ ਬਚਾਅ ਕਾਰਜ ਕਰਨ ਵਿਚ ਜੁਟ ਗਈ ਹੈ.
ਹਾਦਸੇ ਵਿੱਚ ਬੱਸ ਦੇ ਪਰਖੱਚੇ ਉੱਡ ਗਏ ਹਨ। ਸੂਚਨਾ ਮੁਤਾਬਿਕ ਮਲਬਾ ਸੜਕ 'ਤੇ ਡਿੱਗ ਗਿਆ ਸੀ ਅਤੇ ਡਰਾਈਵਰ ਬੱਸ ਨੂੰ ਸਾਈਡ ਤੋਂ ਕੱਢ ਰਿਹਾ ਸੀ।
ਇਸ ਦੌਰਾਨ ਬੱਸ ਸੜਕ ਤੋਂ ਹੇਠਾਂ ਡਿੱਗ ਗਈ ਅਤੇ ਹੇਠਾਂ ਸੜਕ ਦੇ ਦੂਜੇ ਪਾਸੇ ਫਸ ਗਈ। ਕਾਫੀ ਉਚਾਈ ਤੋਂ ਡਿੱਗਣ ਕਾਰਨ ਬੱਸ ਦੇ ਪਰਖੱਚੇ ਉੱਡ ਗਏ। ਬੱਸ ਵਿੱਚ 20 ਤੋਂ ਵੱਧ ਲੋਕ ਸਵਾਰ ਸਨ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠੁਾਕੁਰ ਨੇ ਹਾਦੇਸ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਮ੍ਰਿਤਕਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 15-15 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਹਾਦਸੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੁੱਲੂ ਬੱਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।