ਕੈਨੇਡਾ ਦੀ ਬੇਅੰਤ ਕੌਰ ਦੇ ਪਰਿਵਾਰ ’ਤੇ ਲਵਪ੍ਰੀਤ ਖ਼ੁਦਕੁਸ਼ੀ ਮਾਮਲੇ ''ਚ 20 ਮਹੀਨਿਆਂ ਬਾਅਦ ਵੱਡੀ ਕਾਰਵਾਈ ਹੋਇ 

ਕੈਨੇਡਾ ਦੀ ਬੇਅੰਤ ਕੌਰ ਦੇ ਪਰਿਵਾਰ ’ਤੇ ਲਵਪ੍ਰੀਤ ਖ਼ੁਦਕੁਸ਼ੀ ਮਾਮਲੇ ''ਚ 20 ਮਹੀਨਿਆਂ ਬਾਅਦ ਵੱਡੀ ਕਾਰਵਾਈ ਹੋਇ 

ਬਹੁ-ਚਰਚਿਤ ਲਵਪ੍ਰੀਤ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਧਨੌਲਾ ਪੁਲਸ ਵਲੋਂ 14 ਮਹੀਨਿਆਂ ਬਾਅਦ ਮ੍ਰਿਤਕ ਲਵਪ੍ਰੀਤ ਸਿੰਘ ਦੀ ਸੱਸ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਭੇਜੀ ਪਤਨੀ ਬੇਅੰਤ ਕੌਰ ਬਾਜਵਾ ਦੇ ਰਵੱਈਏ ਤੋਂ ਖ਼ਫ਼ਾ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਲਵਪ੍ਰੀਤ ਸਿੰਘ ਵਾਸੀ ਕੇਠੋ ਗੋਬਿੰਦਪੁਰਾ ਧਨੌਲਾ ਦੀ ਸੱਸ ਸੁਖਵਿੰਦਰ ਕੌਰ ਵਾਸੀ ਖੁੱਡੀ ਕਲਾਂ ਨੂੰ ਧਨੌਲਾ ਪੁਲਸ ਨੇ ਗ੍ਰਿਫਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਪੁਲਸ ਵੱਲੋਂ ਕਰ ਦਿੱਤੀ ਗਈ ਹੈ।

                                                                                  Image

ਇਸ ਕੇਸ ਦੀ ਜਾਂਚ ਲਈ ਤਤਕਾਲੀ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਐੱਸ.ਪੀ. ਪੀ.ਬੀ.ਆਈ. ਹਰਬੰਤ ਕੌਰ ਦੀ ਅਗਵਾਈ ਵਿਚ ਐੱਸ. ਆਈ. ਟੀ. (ਸਪੈਸ਼ਲ ਜਾਂਚ ਟੀਮ) ਕਾਇਮ ਕੀਤੀ ਸੀ। ‘ਸਿਟ’ ਵਿਚ ਡੀ.ਐੱਸ.ਪੀ. ਡੀ., ਡੀ.ਐੱਸ.ਪੀ. ਐੱਚ. ਤੋਂ ਇਲਾਵਾ ਥਾਣਾ ਧਨੌਲਾ ਦੇ ਐੱਸ. ਐੱਚ. ਓ. ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਐੱਸ. ਆਈ. ਟੀ. ਦੀ ਰਿਪੋਰਟ ਐੱਸ. ਐੱਸ. ਪੀ. ਸਾਹਿਬ ਦੀ ਪ੍ਰਵਾਨਗੀ ਉਪਰੰਤ ਥਾਣਾ ਧਨੌਲਾ ਵਿਖੇ ਪਹੁੰਚੀ। ਰਿਪੋਰਟ ਵਿਚ ਐੱਨ.ਆਰ.ਆਈ. ਬੇਅੰਤ ਕੌਰ ਦੀ ਮਾਂ ਅਤੇ ਮ੍ਰਿਤਕ ਲਵਪ੍ਰੀਤ ਸਿੰਘ ਦੀ ਸੱਸ ਨੂੰ ਨਾਮਜ਼ਦ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਧਨੌਲਾ ਪੁਲਸ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।