- Updated: July 02, 2022 04:39 PM
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮਾ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਨੇ 42 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ 'ਚ ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਅਦਾਲਤ ਵਲੋਂ ਇਸ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਹੋਇਆ ਹੈ। ਇਹ ਵੀ ਖਬਰਾਂ ਹਨ ਕਿ ਸਿਮਰਜੀਤ ਬੈਂਸ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਇਸ ਮਾਮਲੇ ਵਿੱਚ ਸਿਮਰਜੀਤ ਬੈਂਸ ਸਮੇਤ 6 ਹੋਰਾਂ ਨੂੰ ਵੀ ਭਗੌੜਾ ਐਲਾਨਿਆ ਜਾ ਚੁੱਕਾ ਹੈ। ਬੈਂਸ ਦੇ ਭਰਾ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਭਰਾ ਪਰਮਜੀਤ ਸਿੰਘ ਪੰਮਾ, ਪ੍ਰਦੀਪ ਕੁਮਾਰ ਅਤੇ ਪੀਏ ਗੋਗੀ ਸ਼ਰਮਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।