ਬਾਜ਼ਾਰ ''ਚ ਆਈ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਰੱਖੜੀ।

ਬਾਜ਼ਾਰ ''ਚ ਆਈ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਰੱਖੜੀ।

ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਉੱਥੇ ਯਾਦਗਾਰ ’ਤੇ ਪਹੁੰਚਣ ਵਾਲੀਆਂ ਕੁੜੀਆਂ ਰੱਖੜੀ ਦੇ ਤਿਉਹਾਰ ਦੀ ਆਮਦ ਤੋਂ ਪਹਿਲਾਂ ਹੀ ਨਮ ਅੱਖਾਂ ਨਾਲ ਸਿੱਧੂ ਮੂਸੇਵਾਲਾ ਦੇ ਗੁੱਟ ਤੇ ਰੱਖੜੀਆਂ ਸਜਾ ਵਿਛੁੜ ਚੁੱਕੇ ਭਰਾ ਨਾਲ ਰਿਸ਼ਤੇ ਨੂੰ ਮਜ਼ਬੂਤ ਕਰ ਰਹੀਆਂ ਹਨ।ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਤਰਜਮਾਨੀ ਕਰਦਾ ਰੱਖੜੀ ਦਾ ਤਿਉਹਾਰ 11 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੇ ਹੋਏ ਉਨ੍ਹਾਂ ਦੇ ਗੁੱਟ ’ਤੇ ਰੱਖੜੀ ਬੰਨਦੀਆਂ ਹਨ। ਇਸ ਵਾਰ ਮਾਨਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨ ਰਹੀਆਂ ਹਨ।

                                 Image

ਦੱਸ ਦੇਈਏ ਕਿ ਮੂਸੇਵਾਲਾ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਉਸ ਦੇ ਪ੍ਰਤੀ ਜੋ ਲੋਕਾਂ ਦਾ ਪਿਆਰ ਹੈ, ਉਹ ਦਿਨੋਂ ਦਿਨ ਵੱਧ ਰਿਹਾ ਹੈ। ਰੱਖੜੀ ਦੇ ਖ਼ਾਸ ਮੌਕੇ ’ਤੇ ਬਾਜ਼ਾਰ ’ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲ ਰਹੀਆਂ ਹਨ। ਦੁਕਾਨਦਾਰਾਂ ਨੇ ਇਸ ਸਬੰਧ ’ਚ ਬੋਲਦੇ ਹੋਏ ਕਿਹਾ ਕਿ ਰੱਖੜੀ ਦੇ ਤਿਉਹਾਰ ’ਤੇ ਉਨ੍ਹਾਂ ਦੀ ਦੁਕਾਨ ’ਚ ਬਹੁਤ ਸਾਰੇ ਲੋਕ ਉਹ ਆਏ ਹਨ, ਜੋ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਦੀ ਰੱਖੜੀ ਦੀ ਮੰਗ ਕਰ ਰਹੇ ਹਨ।ਮਰਹੂਮ ਗਾਇਕ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਦੂਰ-ਦੂਰ ਤੋਂ ਉਸ ਦੇ ਪਿੰਡ ਪਹੁੰਚ ਰਹੇ ਹਨ। ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਉਸ ਨੂੰ ਚਾਹੁਣ ਵਾਲੇ ਲੋਕਾਂ ਦੇ ਦਿਲਾਂ ’ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ।