- Updated: July 07, 2022 07:34 PM
ਮੋਗਾ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸਜ਼ਾ ਦਿੱਤੀ ਗਈ ਹੈ। ਅਕਾਲੀ ਸਰਕਾਰ ਵੱਲੋਂ ਜੋ ਐਸਆਈਟੀ ਦੀ ਰਿਪੋਰਟ ਬਣਾਈ ਗਈ ਉਸ ਦੇ ਅਧਾਰ ਉਤੇ ਸਜਾ ਦਿੱਤੀ ਗਈ। ਸਾਲ 2015 ਦੇ ਨਵੰਬਰ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ।
ਉਸ ਵੇਲੇ ਦੀ ਅਕਾਲੀ ਸਰਕਾਰ ਨੇ ਇਸ ਬੇਅਦਬੀ ਦੇ ਮਾਮਲੇ 'ਚ ਬਣਾਈ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਅੱਜ ਇਸ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਡੇਰਾ ਪ੍ਰੇਮੀ ਅਮਰਦੀਪ ਸਿੰਘ ਦੀਪਾ, ਪਿਰਥੀ ਸਿੰਘ ਅਤੇ ਮਿੱਠੂ ਸਿੰਘ ਮਾਨ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਇਸ ਤੋਂ ਇਲਾਵਾ ਦਵਿੰਦਰ ਸਿੰਘ ਅਤੇ ਸਤਨਾਮ ਸਿੰਘ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਆਰ ਐਸ ਖੱਟੜਾ ਦੀ ਐਸਆਈਟੀ ਨੇ ਕੀਤੀ ਸੀ। ਇਸ ਮਾਮਲੇ ਵਿੱਚ ਪਹਿਲੀ ਸਜ਼ਾ ਦਾ ਐਲਾਨ ਕੀਤਾ ਗਿਆ ਹੈ।