- Updated: August 07, 2022 11:00 PM
ਪਾਕਿਸਤਾਨ ਨਿਵਾਸੀ ਕਮਰ ਮੋਹਸਿਨ ਸ਼ੇਖ ਨੇ ਰੱਖੜੀ ਮੌਕੇ ਆਪਣੇ ਮੂੰਹ ਬੋਲੇ ਭਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੱਖੜੀ ਭੇਜੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਨੂੰ ਭੇਜੀ ਗਈ ਇੱਕ ਚਿੱਠੀ ਵਿਚ 2024 ਦੀਆਂ ਆਮ ਚੋਣਾਂ 'ਚ ਪ੍ਰਧਾਨ ਮੰਤਰੀ ਦੀ ਜਿੱਤ ਲਈ ਅਰਦਾਸ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਕਮਰ ਨੇ ਕਿਹਾ ਕਿ ਉਸ ਨੂੰ ਉਮੀਦ ਹੈ ਕਿ ਪੀਐੱਮ ਮੋਦੀ ਮੈਨੂੰ ਮਿਲਣ ਲਈ ਦਿੱਲੀ ਬੁਲਾਉਣਗੇ। ਮੈਂ ਰੱਖੜੀ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਰੇਸ਼ਮੀ ਰਿਬਨ ਵਿੱਚ ਖੁਦ ਕਢਾਈ ਕਰਕੇ ਰੱਖੜੀ ਤਿਆਰ ਕੀਤੀ ਹੈ।
ਰੱਖੜੀ ਨਾਲ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਪਾਕਿਸਤਾਨੀ ਭੈਣ ਕਮਰ ਮਹੋਸਿਨ ਸ਼ੇਖ ਨੇ ਕਿਹਾ ਕਿ ਰਾਖੀ ਦੇ ਨਾਲ ਉਨ੍ਹਾਂ ਨੇ ਪੀਐਮ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਦੀ ਕਾਮਨਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 11 ਅਗਸਤ ਨੂੰ ਦੇਸ਼ 'ਚ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ ਜਾਵੇਗਾ।
ਚਿਕਨ ਦੀ ਕਢਾਈ ਕਰਕੇ ਤਿਆਰ ਕੀਤੀ ਰੱਖੜੀ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੀਐਮ ਮੋਦੀ ਨੂੰ ਜੋ ਰੱਖੜੀ ਭੇਜੀ ਹੈ, ਉਸ ਨੂੰ ਉਨ੍ਹਾਂ ਨੇ ਖੁਦ ਸਿਲਕ ਰਿਬਨ ਵਿੱਚ ਚਿਕਨ ਕਢਾਈ ਦਾ ਕੰਮ ਕਰਕੇ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਉਹ ਇਸ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚ ਉਹ ਸਾਰੇ ਗੁਣ ਹਨ ਜੋ ਇੱਕ ਚੰਗੇ ਪ੍ਰਧਾਨ ਮੰਤਰੀ ਵਿੱਚ ਹੋਣੇ ਚਾਹੀਦੇ ਹਨ।