- Updated: August 25, 2022 05:24 PM
ਪਟਿਆਲਾ ਵਿਖੇ ਅੱਜ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਦੀ ਅਗਵਾਈ ਵਿਚ ਮਹਿਲਾਵਾਂ ਵੱਲੋਂ ਹੱਥਾਂ ਵਿੱਚ ਬੈਨਰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਕ ਤੋਂ ਬਾਅਦ ਇਕ ਗਰੰਟੀਆ ਦਿੰਦੇ ਹੋਏ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੁਆਰਾ ਹਜ਼ਾਰ ਰੁਪਏ ਮਹੀਨਾ ਦੇਣ ਦੇ ਵਾਅਦਾ ਖਿਲਾਫੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

ਰੋਸ ਪ੍ਰਦਰਸ਼ਨ ਵਿਚ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਸਰਕਾਰ ਨੇ 1000 ਰੁਪਏ ਮਹਿਲਾਵਾਂ ਨੂੰ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਪੰਜਾਬ ਦੀਆਂ ਮਹਿਲਾਵਾਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਆਸ ਵਿਚ ਬੈਠੀਆਂ ਰਹੀਆਂ ਪਰ ਸਰਕਾਰ ਨੇ ਵੋਟਾਂ ਹਾਸਲ ਕਰਨ ਲਈ ਪੰਜਾਬ ਦੀਆਂ ਮਹਿਲਾਵਾਂ ਨੂੰ ਮੂਰਖ ਬਣਾਇਆ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜੋ ਗਰੰਟੀਆਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਦਿੱਤੀਆਂ ਸੀ ਉਹਨਾਂ ਦੀ ਫੂਕ ਪੰਜਾਬ ਵਿੱਚੋਂ ਨਿਕਲ ਚੁੱਕੀ ਹੈ ਦਸ ਦੇਈਏ ਕੀ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸ ਪਾਰਟੀ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਗਿਆ ਅਤੇ ਨਾ ਹੀ ਕਾਂਗਰਸ ਦਾ ਕੋਈ ਵਰਕਰ ਹਾਜਿਰ ਸੀ।