ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਸ਼ਿਆਂ ਨਾਲ ਸਬੰਧਤ ਕੇਸ ’ਚ ਬਿਕਰਮ ਮਜੀਠੀਆ ਨੂੰ ਦਿੱਤੀ ਜ਼ਮਾਨਤ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਸ਼ਿਆਂ ਨਾਲ ਸਬੰਧਤ ਕੇਸ ’ਚ ਬਿਕਰਮ ਮਜੀਠੀਆ ਨੂੰ ਦਿੱਤੀ ਜ਼ਮਾਨਤ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਮਐੱਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਪੰਦਰਵਾੜੇ ਤੋਂ ਵੀ ਘੱਟ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਪਟੀਸ਼ਨਰ ਉਸ ਦੇ ਨਿਸ਼ਾਨੇ ’ਤੇ ਸੀ।