ਭਗਵੰਤ ਮਾਨ ਕੈਬਨਿਟ ''ਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਬਾਰੇ ਫੈਸਲੇ ਨੂੰ ਲੈ ਕੇ ਅਹਿਮ ਮੀਟਿੰਗ ਅੱਜ।

ਭਗਵੰਤ ਮਾਨ ਕੈਬਨਿਟ ''ਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਬਾਰੇ ਫੈਸਲੇ ਨੂੰ ਲੈ ਕੇ ਅਹਿਮ ਮੀਟਿੰਗ ਅੱਜ।


ਚੰਡੀਗੜ੍ਹ :-

ਪੰਜਾਬ ਦੀ ਭਗਵੰਤ ਮਾਨ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੀਟਿੰਗ ਦੌਰਾਨ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਕੈਬਨਿਟ ਦੀ ਸਬ ਕਮੇਟੀ ਵੱਲੋਂ ਸਾਰੇ ਕੱਚੇ ਕਾਮਿਆਂ ਬਾਰੇ ਵਿਭਾਗਾਂ ਤੋਂ ਰਿਕਾਰਡ ਤਲਕ ਕੀਤਾ ਗਿਆ ਹੈ।ਇਸ ਦੇ ਨਾਲ ਹੀ ਵਿਧਾਇਕਾਂ ਨੂੰ ਵੀ ਝਟਕਾ ਲੱਗ ਸਕਦਾ ਹੈ ਕਿਉਂਕਿ ਮਾਨ ਸਰਕਾਰ ਨੇ ਇਕ ਮੀਟਿੰਗ-ਇਕ ਟੀ. ਏ. ਫਾਰਮੂਲਾ ਲਿਆਉਣ ਦੀ ਤਿਆਰੀ ਕਰ ਲਈ ਹੈ। ਵਿਧਾਨ ਸਭਾ ਕਮੇਟੀ ਦੀ ਮੀਟਿੰਗ ਅਟੈਂਡ ਕਰਨ ਬਦਲੇ ਵਿਧਾਇਕ ਨੂੰ ਸਿਰਫ ਇਕ ਦਿਨ ਦਾ ਟੀ. ਏ. ਮਿਲੇਗੀ । ਇਸ ਦੇ ਨਾਲ ਸਲਾਨਾ ਕਰੀਬ 2.70 ਕਰੋੜ ਰੁਪਏ ਦੀ ਬੱਚਤ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।