ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਹਾਈ ਕੋਰਟ ਨੇ ਪੱਕੀ ਜ਼ਮਾਨਤ ਦਿੱਤੀ।

ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਹਾਈ ਕੋਰਟ ਨੇ ਪੱਕੀ ਜ਼ਮਾਨਤ ਦਿੱਤੀ।

 

ਮੁਹਾਲੀ, 8 ਜੂਨ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫਤਾਰ ਅਤੇ ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਵਿਜੈ ਕੁਮਾਰ ਸਿੰਗਲਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮਨਜੂਰ ਕਰ ਲਈ ਹੈ।  ਸਾਬਕਾ ਸਿਹਤ ਮੰਤਰੀ 'ਤੇ ਠੇਕੇਦਾਰਾਂ ਤੋਂ ਪੈਸੇ ਲੈ ਕੇ ਟੈਂਡਰ ਅਲਾਟ ਕਰਨ ਦਾ ਦੋਸ਼ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਖ਼ਿਲਾਫ਼ ਇਸ ਸਬੰਧੀ ਮੁਹਾਲੀ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਹੈ।