ਸੀਨੀਅਰ ਅਕਾਲੀ ਨੇਤਾ ਤੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦੇਹਾਂਤ।

ਸੀਨੀਅਰ ਅਕਾਲੀ ਨੇਤਾ ਤੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦੇਹਾਂਤ।

 

ਫਤਹਿਗੜ੍ਹ ਚੂੜੀਆਂ, 16 ਜੁਲਾਈ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ। ਨਿਰਮਲ ਸਿੰਘ ਕਾਹਲੋਂ ਦਾ ਐਸਕਾਰਟ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਚੱਲ ਰਿਹਾ ਸੀ, ਜਿਥੇ ਅੱਜ ਤੜਕੇ ਉਨ੍ਹਾਂ ਆਖ਼ਰੀ ਸਾਹ ਲਏ। ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਇਕ ਰਹੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਦੀ ਰੀੜ ਦੀ ਹੱਡੀ ਵਜੋਂ ਜਾਣੇ ਜਾਂਦੇ ਘਾਗ ਸਿਆਸਤਦਾਨ ਸਨ। ਉਹ ਦੋ ਵਾਰ ਕੈਬਨਿਟ ਮੰਤਰੀ ਤੇ ਇੱਕ ਵਾਰ ਵਿਧਾਨ ਸਭਾ ਪੰਜਾਬ ਦੇ ਸਪੀਕਰ ਰਹੇ। ਉਨ੍ਹਾਂ ਦੀ ਮੌਤ ’ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕਾਹਲੋਂ ਦੇ ਪੁੱਤਰ ਰਵੀਕਰਨ ਸਿੰਘ ਕਾਹਲੋਂ ਅਤੇ ਸ਼ਿਵਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਪਿਤਾ ਦੀ ਦੇਹ ਦਾ ਸਸਕਾਰ 17 ਜੁਲਾਈ ਐਤਵਾਰ ਨੂੰ ਜੱਦੀ ਪਿੰਡ ਦਾਦੂਯੋਧ ਨੇੜੇ ਫਤਹਿਗੜ੍ਹ ਚੂੜੀਆਂ ਵਿਖੇ ਕੀਤਾ ਜਾਵੇਗਾ।