ਪੰਜਾਬ ਸਰਕਾਰ ਵਲੋਂ ਨਵੇਂ ਏਜੀ ਨਿਯੁਕਤ ਕੀਤੇ ਗਏ ਸੀਨੀਅਰ ਵਕੀਲ ਵਿਨੋਦ ਘਈ। 

ਪੰਜਾਬ ਸਰਕਾਰ ਵਲੋਂ ਨਵੇਂ ਏਜੀ ਨਿਯੁਕਤ ਕੀਤੇ ਗਏ ਸੀਨੀਅਰ ਵਕੀਲ ਵਿਨੋਦ ਘਈ। 

 

ਚੰਡੀਗੜ੍ਹ-

ਪੰਜਾਬ ਸਰਕਾਰ ਵਲੋਂ ਸੀਨੀਅਰ ਵਕੀਲ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਉਹ ਅਨਮੋਲ ਰਤਨ ਸਿੱਧੂ ਦੀ ਜਗ੍ਹਾ ਲੈਣਗੇ । ਇਸ ਦੀ ਪੁਸ਼ਟੀ ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਖੁਦ ਕੀਤੀ ਗਈ। ਇਸ ਮੌਕੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਕਿਹਾ ਜਿਹੜੀ ਜ਼ਿੰਮੇਵਾਰੀ ਸਰਕਾਰ ਨੇ ਮੈਨੂੰ ਦਿੱਤੀ ਹੈ, ਪੂਰੀ ਤਨਦੇਹੀ ਨਾਲ ਨਿਭਾਵਾਂਗਾ।

ਦੱਸ ਦਈਏ ਕਿ ਅੱਜ  ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਆਪਣੇ ਨਿੱਜੀ ਕਾਰਨ ਅਸਤੀਫਾ ਦਿੱਤਾ ਹੈ। ਸਿੱਧੂ ਵੱਲੋਂ 19 ਜੁਲਾਈ ਨੂੰ ਅਸਤੀਫਾ ਦੇ ਦਿੱਤ ਗਿਆ ਸੀ। ਉਹਨਾਂ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਉਹਨਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ।