ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ੂਟਰ ਦੀਪਕ ਮੁੰਡੀ ਅਤੇ ਹੋਰ 5 ਗੈਂਗਸਟਰ ਮੁੜ ਪੁਲਸ ਰਿਮਾਂਡ ’ਤੇ 

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ੂਟਰ ਦੀਪਕ ਮੁੰਡੀ ਅਤੇ ਹੋਰ 5 ਗੈਂਗਸਟਰ ਮੁੜ ਪੁਲਸ ਰਿਮਾਂਡ ’ਤੇ 

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨੇਪਾਲ ਦੀ ਹੱਦ ਤੋਂ ਫੜ ਕੇ ਲਿਆਂਦੇ ਗਏ ਸ਼ੂਟਰ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਰਿਮਾਂਡ ਤੋਂ ਬਾਅਦ ਅੱਜ ਮੁੜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਗੈਂਗਸਟਰਾਂ ਨੂੰ 5 ਦਿਨਾਂ ਦੇ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਤੋਂ ਪੁਲਸ ਵੱਲੋਂ ਮੋਹਾਲੀ ਵਿਖੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੰਮ੍ਰਿਤਸਰ ਪੁਲਸ ਵੱਲੋਂ ਕਾਬੂ ਕੀਤੇ ਗਏ ਮਨਪ੍ਰੀਤ ਸਿੰਘ ਤੂਫਾਨ ਉਰਫ ਮਨੂ ਵਾਸੀ ਬਟਾਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਵਾਸੀ ਅੰਮ੍ਰਿਤਸਰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਨ੍ਹਾਂ ਦਾ 7 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਦੱਸ ਦਈਏ ਕਿ ਤੂਫਾਨ ਅਤੇ ਰਈਆ ਨੂੰ ਕੱਲ੍ਹ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।