ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ  ਅਰਜ਼ੀ ਖਾਰਜ ਲਗਾ ਹਾਈਕੋਰਟ ਵਲੋਂ ਝਟਕਾ।

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ  ਅਰਜ਼ੀ ਖਾਰਜ ਲਗਾ ਹਾਈਕੋਰਟ ਵਲੋਂ ਝਟਕਾ।

 

ਚੰਡੀਗੜ੍ਹ :


 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸ਼ਗਨਪ੍ਰੀਤ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਵੱਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾ ਅਦਾਲਤ ਨੇ ਕਿਹਾ ਸੀ ਕਿ ਸ਼ਗਨਪ੍ਰੀਤ ਨੂੰ ਭਾਰਤ ਆ ਕੇ ਜਾਂਚ 'ਚ ਸ਼ਾਮਲ ਹੋਣਾ ਪਵੇਗਾ।
ਦੱਸਣਯੋਗ ਹੈ ਕਿ ਸ਼ਗਨਪ੍ਰੀਤ ਵੱਲੋਂ ਹਾਈਕੋਰਟ 'ਚ ਪਟੀਸ਼ਨ ਪਾ ਕੇ ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸ਼ਗਨਪ੍ਰੀਤ 'ਤੇ ਪਿਛਲੇ ਸਾਲ ਮੋਹਾਲੀ 'ਚ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ 'ਚ ਸ਼ਾਮਲ ਹੋਣ ਦਾ ਦੋਸ਼ ਹੈ।