- Updated: July 23, 2022 05:07 PM
ਪੰਜਾਬੀ ਜ਼ੁਬਾਨ ਨੂੰ ਪ੍ਰਫੁਲਿਤ ਕਰਨ ਲਈ ਸਿੱਧੂ ਮੂਸੇਵਾਲਾ ਨੂੰ ਮਰਨ ਉਪਰੰਤ ਪਾਕਿਸਤਾਨ ਵੱਲੋਂ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦਿੱਤਾ ਜਾ ਰਿਹਾ ਹੈ। ਹਾਲੇ ਤੱਕ ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਪੰਜਾਬੀ ਵਿਰਸਾ ਪਾਕਿਸਤਾਨ ਵੱਲੋਂ ਇਹ ਐਵਾਰਡ ਸਿੱਧੂ ਮੂਸੇਵਾਲਾ ਨੂੰ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਹ ਐਵਾਰਡ ਲੇਖਿਕਾ ਅਮ੍ਰਿਤਾ ਪ੍ਰੀਤਮ ਨੂੰ ਮਿਲਿਆ ਸੀ। ਪਾਕਿਸਤਾਨ ਵਿੱਚ ਵੀ ਸਿੱਧੂ ਮੂਸੇਵਾਲਾ ਦੀ ਗਾਇਕੀ ਦੇ ਪ੍ਰਸ਼ੰਸਕ ਲੱਖਾਂ ਦੀ ਗਿਣਤੀ ਵਿੱਚ ਹਨ।
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਉਨ੍ਹਾਂ ਦੇ ਗੀਤ ਅੱਜ ਤੱਕ ਟਰੈਂਡਿੰਗ `ਚ ਚੱਲ ਰਹੇ ਹਨ। ਪੂਰੀ ਦੁਨੀਆਂ ਵਿਚ ਉਨ੍ਹਾਂ ਲਈ ਸ਼ਰਧਾਂਜਲੀਆਂ ਦਾ ਦੌਰ ਜਾਰੀ ਹੈ। ਹੁਣ ਪਾਕਿਸਤਾਨ ਵਿਚ ਮੂਸੇਵਾਲਾ ਦੇ ਮਿਊਜ਼ਿਕ ਇੰਡਸਟਰੀ ਨੂੰ ਯੋਗਦਾਨ ਲਈ ਉਨ੍ਹਾਂ ਨੂੰ ਸਭ ਤੋਂ ਉੱਚ ਸਨਮਾਨ ਦਿੱਤਾ ਜਾ ਰਿਹਾ ਹੈ। ਸਿੱਧੂ ਮੁਸੇਵਾਲੇ ਨੂੰ ਸਭ ਤੋਂ ਵੱਡਾ ਪੁਰਸਕਾਰ ਵਾਰਿਸ ਸ਼ਾਹ ਅੰਤਰਰਾਸ਼ਟਰੀ ਅਵਾਰਡ” (Waris Shah International Award) ਨਾਲ ਸਨਮਾਨਤ ਕੀਤਾ ਜਾਵੇਗਾ।