- Updated: August 30, 2022 09:16 PM
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਇਕ ਵਾਰ ਫਿਰ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਆਪਣੇ ਪ੍ਰਚਾਰ ਲਈ 700 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਪਹਿਲਾਂ ਕਦੇ ਵੀ ਸੂਬੇ ਦੇ ਫੰਡਾਂ ਦੀ ਇਸ ਤਰ੍ਹਾਂ ਦੁਰਵਰਤੋਂ ਨਹੀਂ ਹੋਈ, ਜਿਵੇਂ ਹੁਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਮੰਤਰੀ/ਵਿਧਾਇਕ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਸਰਪ੍ਰਸਤੀ ਕਰ ਰਹੇ ਹਨ। ਇਹ ਘੁਟਾਲਾ 500 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਵਰਗਾ ਹੈ, ਜਿਸ ਦਾ ਅਸੀਂ ਪਿਛਲੇ ਹਫ਼ਤੇ ਪਰਦਾਫਾਸ਼ ਕੀਤਾ ਸੀ। ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ‘ਆਪ’ ਦੇ ਕਾਰਕੁਨਾਂ ਵੱਲੋਂ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਸੂਬੇ ਦੇ ਪੁਲਸ ਮੁਖੀ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਇਸ ਤੋਂ ਪਹਿਲਾਂ ਕਦੇ ਵੀ ਗੈਂਗਸਟਰਾਂ ਦਾ ਇੰਨੀਆਂ ਖੁੱਲ੍ਹੀਆਂ ਧਮਕੀਆਂ ਦੇਣ ਦਾ ਹੌਸਲਾ ਨਹੀਂ ਪਿਆ ਸੀ।