ਸੁਖਬੀਰ ਬਾਦਲ ਨੇ ਹਾਈ ਕੋਰਟ ''ਚ ਜੱਜਾਂ ਦੀ ਨਿਯੁਕਤੀ ''ਤੇ ਚੁੱਕੇ ਸਵਾਲ

ਸੁਖਬੀਰ ਬਾਦਲ ਨੇ ਹਾਈ ਕੋਰਟ ''ਚ ਜੱਜਾਂ ਦੀ ਨਿਯੁਕਤੀ ''ਤੇ ਚੁੱਕੇ ਸਵਾਲ

 

ਚੰਡੀਗੜ੍ਹ, 15 ਅਗਸਤ 2022 - ਸੁਖਬੀਰ ਬਾਦਲ ਨੇ ਹਾਈ ਕੋਰਟ 'ਚ ਜੱਜਾਂ ਦੀ ਨਿਯੁਕਤੀ 'ਤੇ ਚੁੱਕੇ ਸਵਾਲ ਹਨ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਪਰ ਨਵੇਂ ਜੱਜਾਂ 'ਚ ਇੱਕ ਵੀ ਸਿੱਖ ਜੱਜ ਸ਼ਾਮਿਲ ਨਹੀਂ ਹੈ।ਅੱਗੇ ਸੁਖਬੀਰ ਬਾਦਲ ਨੇ ਕਿਹਾ ਅੱਜ ਦੇਸ਼ ਆਪਣਾ 75ਵਾਂ ਅਜ਼ਾਦੀ ਦਿਵਸ ਮਨਾ ਰਿਹਾ ਹੈ। ਅਜ਼ਾਦੀ ਦੇ ਸੰਘਰਸ਼ ਵਿੱਚ 80% ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ, ਪਰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚੋਂ ਇੱਕ ਵੀ ਜੱਜ ਸਿੱਖ ਨਹੀਂ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਨਵੇਂ ਜੱਜਾਂ ਦੀ ਸੂਚੀ ਵਿੱਚ ਸਿੱਖ ਜੱਜ ਦੀ ਗੈਰਹਾਜ਼ਰੀ ਦੁਖੀ ਕਰਨ ਵਾਲੀ ਹੈ। ਇਸ ਨਾਲ ਸਿੱਖ ਮਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਮੈਂ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਅਪੀਲ ਕਰਦਾ ਹਾਂ।