- Updated: July 01, 2022 03:47 PM
ਨਵੀਂ ਦਿੱਲੀ (ਗੁਰਭੇਜ ਸਿੱਧੂ)-ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੇ ਉੱਚ ਮੁਲਾਂਕਣ ਤੋਂ ਪਤਾ ਲੱਗਦਾ ਹੈ ਕਿ ਭਾਰਤ ਦੀ ਅਰਥਵਿਵਸਥਾ ਤੇਜ਼ੀ ਨਾਲ ਸੁਧਾਰ ਦੀ ਰਾਹ ਵੱਲ ਵਧ ਰਹੀ ਹੈ ਅਤੇ ਵਿਸ਼ਵ-ਵਿਆਪੀ ਚੁਣੌਤੀਆਂ ਦੇ ਬਾਵਜੂਦ ਇਸ ਵਿੱਚ ਮਜ਼ਬੂੁਤੀ ਦੇਖੀ ਜਾ ਹਰੀ ਹੈ। ਇਹ ਜਾਣਕਾਰੀ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੀ ਵਿੱਤੀ ਸਥਿਰਤਾ ਰਿਪੋਰਟ ਵਿੱਚ ਦਿੱਤੀ ਗਈ ਹੈ।ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਬੈਂਕਾਂ ਦੀ ਗੈਰ-ਕਾਰਗੁਜ਼ਾਰੀ ਜਾਇਦਾਦ (ਐੱਨ.ਪੀ.ਏ.) ਛੇ ਸਾਲਾਂ ’ਚ ਆਪਣੇ ਸਭ ਤੋਂ ਹੇਠਲੇ ਪੱਧਰ ’ਤੇ ਹੈ ਅਤੇ ਲੰਬੇ ਸਮੇਂ ਤੋਂ ਬਾਅਦ ਕਰਜ਼ਿਆਂ ਦੀ ਮੰਗ ਵਧੀ ਹੈ।
ਰਿਪੋਰਟ ’ਚ ਕਿਹਾ ਗਿਆ ਹੈ, ’ਭੂ-ਰਾਜਨੀਤਿਕ ਸਥਿਤੀ, ਵਸਤੂਆਂ ਦੀਆਂ ਵਧਦੀਆਂ ਕੀਮਤਾਂ, ਵਧਦੇ ਕੱਚੇ ਤੇਲ ਅਤੇ ਵਿੱਤੀ ਬਾਜ਼ਾਰ ’ਚ ਅਸਥਿਰਤਾ ਦੀਆਂ ਚੁਣੌਤੀਆਂ ਦੇ ਬਾਵਜੂਦ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ’ਚ ਭਾਰਤੀ ਅਰਥਵਿਵਸਥਾ ਦੇ ਉੱਚ ਆਵਿਰਤੀ ਸੂਚਕ ਪਿਛਲੀ ਤਿਮਾਹੀ ਦੇ ਉੱਚੇ ਰੁਝਾਨ ਨੂੰ ਦਰਸਾਉਦੇ ਹਨ ਪਰ ਰਿਪੋਰਟ ਦੇ ਅਨੁਸਾਰ, ਕੰਪਨੀਆਂ ਦੀ ਵਿਕਰੀ ਅਤੇ ਮੁਨਾਫੇ ਵਿੱਚ ਵਾਧਾ ਹੋਇਆ ਹੈ ਪਰ ਪੂੰਜੀ ਨਿਵੇਸ਼ ਚੱਕਰ ਨੂੰ ਅਜੇ ਵੀ ਸਥਾਈ ਰਿਕਵਰੀ ਦੀ ਲੋੜ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵਿਸ਼ਵਵਿਆਪੀ ਵਿਕਾਸ ਦੁਆਰਾ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮੁੜ ਬੁਲੰਦੀਆਂ ਦੀ ਰਾਹ ’ਤੇ ਹੈ।
ਰਿਪੋਰਟ ’ਚ ਖਾਸ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ’ਚ ਅਚਾਨਕ ਹੋਏ ਵਾਧੇ ਨੇ ਦੇਸ਼ ’ਚ ਮਹਿੰਗਾਈ ’ਤੇ ਮਾੜਾ ਅਸਰ ਪਾਇਆ ਹੈ ਅਤੇ ਇਸ ਕਾਰਨ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ, ਜਿਸ ਦਾ ਅਸਿੱਧਾ ਪ੍ਰਭਾਵ ਹੋਰਨਾਂ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ’ਤੇ ਵੀ ਪਿਆ ਹੈ। ਖੈਰ। ਰਿਜ਼ਰਵ ਬੈਂਕ ਦੇ ਅੰਦਾਜ਼ੇ ਅਨੁਸਾਰ, ਕੱਚੇ ਤੇਲ ਦੀਆਂ ਕੀਮਤਾਂ ਵਿੱਚ 100 ਡਾਲਰ ਪ੍ਰਤੀ ਬੈਰਲ ਤੱਕ ਪਹੁੰਚਣ ਤੋਂ ਬਾਅਦ ਹਰ 10 ਪ੍ਰਤੀਸ਼ਤ ਦਾ ਵਾਧਾ ਦੇਸ਼ ਵਿੱਚ ਮਹਿੰਗਾਈ ਨੂੰ 30 ਅਧਾਰ ਅੰਕਾਂ ਤੱਕ ਵਧਾ ਸਕਦਾ ਹੈ ਅਤੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ 20 ਅਧਾਰ ਅੰਕਾਂ ਦੀ ਵਾਧਾ ਦਰ ਘਟਾ ਸਕਦਾ ਹੈ। ਰਿਜ਼ਰਵ ਬੈਂਕ ਨੇ ਮੌਜੂਦਾ ਵਿੱਤੀ ਸਾਲ ਲਈ ਵਾਧੇ ਅਤੇ ਮਹਿੰਗਾਈ ਦੀ ਭਵਿੱਖਬਾਣੀ ਕਰਦੇ ਹੋਏ, ਕੱਚੇ ਤੇਲ ਦੀਆਂ ਕੀਮਤਾਂ $ 105 ਪ੍ਰਤੀ ਬੈਰਲ ਦੇ ਆਸਪਾਸ ਰਹਿਣ ਦਾ ਅਨੁਮਾਨ ਲਗਾਇਆ ਸੀ। ਇਸ ਦੌਰਾਨ, ਬੈਂਕਾਂ ਦਾ ਕਰਜ਼ਾ ਵਾਧਾ ਲਗਾਤਾਰ ਵਧ ਰਿਹਾ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਕਰਜ਼ੇ ਦੀ ਮੰਗ ’ਚ ਵਾਧਾ ਦੋਹਰੇ ਅੰਕਾਂ ’ਤੇ ਪਹੁੰਚ ਗਿਆ ਹੈ ਅਤੇ ਕਰਜ਼-ਨੁਕਸਾਨ ਅਨੁਪਾਤ ’ਚ ਸੁਧਾਰ ਨਾਲ ਕੁੱਲ ਐੱਨਪੀਏ 6 ਸਾਲ ਦੇ ਹੇਠਲੇ ਪੱਧਰ ’ਤੇ ਆ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਨੁਸੂਚਿਤ ਵਪਾਰਕ ਬੈਂਕਾਂ ਦਾ ਐਨਪੀਏ 5.9 ਪ੍ਰਤੀਸ਼ਤ ਦੇ ਛੇ ਸਾਲਾਂ ਦੇ ਹੇਠਲੇ ਪੱਧਰ ’ਤੇ ਆ ਗਿਆ।