ਉੱਤਰਾਖੰਡ ਭਾਜਪਾ ਆਗੂ ਦੇ ਪੁੱਤਰ ਨੂੰ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ’ਚ  ਗ੍ਰਿਫ਼ਤਾਰ ਕੀਤਾ 

ਉੱਤਰਾਖੰਡ ਭਾਜਪਾ ਆਗੂ ਦੇ ਪੁੱਤਰ ਨੂੰ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ’ਚ  ਗ੍ਰਿਫ਼ਤਾਰ ਕੀਤਾ 

ਉਤਰਾਖੰਡ ਪੁਲੀਸ ਨੇ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਆਰੀਆ ਦੇ ਬੇਟੇ ਪੁਲਕਿਤ ਆਰੀਆ ਨੂੰ ਪੌੜੀ ਜ਼ਿਲ੍ਹੇ ਦੇ ਰਿਸ਼ੀਕੇਸ਼ ਕੋਲ ਉਸ ਦੇ ਰਿਜ਼ੋਰਟ ਵਿੱਚ ਰਿਸੈਪਸ਼ਨਿਸਟ ਵਜੋਂ ਕੰਮ ਕਰਨ ਵਾਲੀ 19 ਸਾਲਾ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਰਾਜ ਦੇ ਸਾਰੇ ਰਿਜ਼ੋਰਟਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਚੱਲ ਰਹੇ ਰਿਜ਼ੋਰਟਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ।