ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ''ਵਿਸਾਖੀ ਮੌਕੇ'' ਵੱਡੀ ਗਿਣਤੀ ''ਚ ਸੰਗਤ ਪਹੁੰਚੀ, ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ''ਵਿਸਾਖੀ ਮੌਕੇ'' ਵੱਡੀ ਗਿਣਤੀ ''ਚ ਸੰਗਤ ਪਹੁੰਚੀ, ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸੰਗਤਾਂ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਦਰਸ਼ਨਾਂ ਲਈ ਪਹੁੰਚੀਆਂ ਹਨ। ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਪਾਵਨ ਸਰੋਵਰਾਂ ’ਚ ਇਸ਼ਨਾਨ ਕੀਤਾ  ਅਤੇ ਗੁਰੂ ਜੀ ਦਾ ਆਸ਼ੀਵਾਰ ਲੈ ਕੇ ਆਪਣੇ ਆਪ ਨੂੰ ਖੁਸ਼ ਨਸੀਬ ਸਮਝ ਰਹੇ ਹਨ। 

                           Image

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ ਪਰ ਫਿਰ ਵੀ ਸੰਗਤਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸਾਂ ਕੀਤੀਆਂ।

                            Image

ਇਸ ਮੌਕੇ ਜਲ੍ਹਿਆਂਵਾਲਾ ਬਾਗ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਂਟ ਕਰ ਰਹੇ ਹਨ। ਇਸੇ ਦਿਨ ਅੰਗਰੇਜ਼ੀ ਹਕੂਮਤ ਨੇ ਨਿਹੱਥੇ ਲੋਕਾਂ ਤੇ ਗੋਲੀਆਂ ਚਲਵਾ ਦਿੱਤੀਆਂ। ਜਿਸ ਕਾਰਨ ਸੈਂਕੜੇ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ।