ਜਲੰਧਰ ''ਚ CM ਮਾਨ ਨੇ ਵਿਧਾਇਕਾਂ-ਮੰਤਰੀਆਂ ਨਾਲ ਕੀਤੀ ਮੀਟਿੰਗ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ

ਜਲੰਧਰ ''ਚ CM ਮਾਨ ਨੇ ਵਿਧਾਇਕਾਂ-ਮੰਤਰੀਆਂ ਨਾਲ ਕੀਤੀ ਮੀਟਿੰਗ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ

ਲੋਕ ਸਭਾ ਦੀਆਂ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੈਰਾਥਨ ਬੈਠਕਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀ ਜਲੰਧਰ ਦੇ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। 

             Image

ਇਸ ਬੈਠਕ ਦੌਰਾਨ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ। CM ਮਾਨ ਨੇ ਸਾਰਿਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ। ਇਸ ਮੀਟਿੰਗ ਵਿਚ ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਰਾਜਵਿੰਦਰ ਕੌਰ ਥਿਆੜਾ, ਚੰਦਨ ਗਰੇਵਾਲ, ਮੋਹਿੰਦਰ ਭਗਤ, ਪ੍ਰਿੰਸੀਪਲ ਪ੍ਰੇਮ ਕੁਮਾਰ ਫ਼ਿਲੌਰ ਸਮੇਤ ਹੋਰ ਕਈ ਸਥਾਨਕ ਆਗੂ ਤੇ ਵਰਕਰ ਮੌਜੂਦ ਰਹੇ।

ਮੁੜ ਐਲਾਨਿਆ ਜਾਵੇਗਾ ਉਮੀਦਵਾਰ
ਇੱਥੇ ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਮੁੜ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਪਰ ਇਸ ਮਗਰੋਂ ਉਹ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ਨੇ ਵੀ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਲਈ ਹੁਣ ਆਮ ਆਦਮੀ ਪਾਰਟੀ ਨੂੰ ਜਲੰਧਰ ਤੋਂ ਮੁੜ ਕਿਸੇ ਹੋਰ ਆਗੂ ਨੂੰ ਚੋਣ ਮੈਦਾਨ ਵਿਚ ਉਤਾਰਨਾ ਪਵੇਗਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਹੁਣ ਤਕ ਪੰਜਾਬ ਵਿਚ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਰਹਿੰਦੀਆਂ 4 ਸੀਟਾਂ 'ਤੇ ਵੀ ਜਲਦੀ ਹੀ ਉਮੀਦਵਾਰ ਐਲਾਨੇ ਜਾ ਸਕਦੇ ਹਨ।