- Updated: July 03, 2024 11:11 AM
ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। CM ਮਾਨ ਨੇ ਕਾਂਗਰਸ ਪਾਰਟੀ ਦੇ 2 ਮੌਜੂਦਾ ਕੌਂਸਲਰਾਂ ਤੇ ਇਕ ਸੀਨੀਅਰ ਲੀਡਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਪੰਜਾਬ ਹਿਤੈਸ਼ੀ ਸਾਰੇ ਲੋਕਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਹੈ ਤੇ ਉਨ੍ਹਾਂ ਦੇ ਆਗੂ ਲਗਾਤਾਰ ‘ਆਪ’ ਵਿਚ ਸ਼ਾਮਲ ਹੋ ਰਹੇ ਹਨ।