ਕੈਨੇਡਾ ''ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ। 

ਕੈਨੇਡਾ ''ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ। 

ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਇਥੇ ਵਿਨੀਪੈਗ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਰਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ  ਅੰਮ੍ਰਿਤਸਰ ਦੇ ਬੰਡਾਲਾ ਦਾ ਰਹਿਣ ਵਾਲਾ ਸੀ। ਅਰਵਿੰਦਰ ਚਾਰ ਸਾਲ ਪਹਿਲਾਂ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ।

ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਚਾਰ ਸਾਲ ਪਹਿਲਾਂ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਅੱਜ ਉਸ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਪੰਜਾਬੀ ਭਾਈਚਾਰੇ ਵਲੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।