ਨਗਰ ਨਿਗਮ ਚੋਣਾਂ ਸਬੰਧੀ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੀਟਿੰਗ

ਨਗਰ ਨਿਗਮ ਚੋਣਾਂ ਸਬੰਧੀ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੀਟਿੰਗ

ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਨੇ ਲੁਧਿਆਣਾ ਦੇ ਸਮੂਹ ਪਾਰਟੀ ਅਹੁਦੇਦਾਰਾਂ ਤੇ ਵਰਕਰ ਸਾਹਿਬਾਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

             Image

ਇਸ ਮੌਕੇ ਲੁਧਿਆਣਾ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਦਾ ਜੋਸ਼ ਕਾਬਿਲ-ਏ-ਤਾਰੀਫ਼ ਸੀ। ਸੋ ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਕ ਗੱਲ ਮੈਂ ਪੂਰੇ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਇਹਨਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਪੱਬਾਂ ਭਾਰ ਬੈਠ ਕੇ ਆਮ ਆਦਮੀ ਪਾਰਟੀ ਵੱਲੋਂ ਨਿੱਤ ਦਿਨ ਕੱਢੇ ਜਾ ਰਹੇ ਝੂਠੇ ਚੁਟਕਲਿਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ।