- Updated: October 22, 2026 04:49 PM
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸੰਗਠਿਤ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਕੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਵਚਨਬੱਧ ਹੈ।