ਫਰਾਂਸ ''ਚ ਅਪਾਰਟਮੈਂਟ ''ਚ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 10 ਲੋਕਾਂ ਦੀ ਹੋਈ ਮੌਤ। 

ਫਰਾਂਸ ''ਚ ਅਪਾਰਟਮੈਂਟ ''ਚ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 10 ਲੋਕਾਂ ਦੀ ਹੋਈ ਮੌਤ। 

ਫਰਾਂਸ ਦੇ ਸ਼ਹਿਰ ਲਿਓਨ ਦੇ ਬਾਹਰੀ ਇਲਾਸੇ ਵਿਚ ਸਥਿਤ ਇੱਕ ਅਪਾਰਟਮੈਂਟ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

              Image

ਫਰਾਂਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰੋਨ ਖੇਤਰ ਦੇ ਪ੍ਰਸ਼ਾਸਕ ਨੇ ਕਿਹਾ ਕਿ ਵੌਕਸ-ਐਨ-ਵੇਲਿਨ ਸ਼ਹਿਰ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ 14 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 4 ਦੀ ਹਾਲਤ ਗੰਭੀਰ ਹੈ। ਪ੍ਰਸ਼ਾਸਨ ਨੇ ਦੱਸਿਆ ਕਿ 170 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। 

                                                Image