- Updated: May 16, 2025 12:23 PM
‘ਬੁਧਵਾਰ ਅਤੇ ਵੀਰਵਾਰ ਨੂੰ ਗਾਜ਼ਾ ਵਿਚ ਇਜ਼ਰਾਈਲੀ ਹਮਲਿਆਂ ਵਿਚ ਘੱਟੋ-ਘੱਟ 114 ਲੋਕ ਮਾਰੇ ਗਏ। ਇਹ ਦਾਅਵਾ ਹਮਾਸ ਨਾਲ ਜੁੜੇ ਸਿਹਤ ਅਧਿਕਾਰੀਆਂ ਨੇ ਕੀਤਾ ਹੈ।’ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ ਗਾਜ਼ਾ ਵਿਚ ਇਸ ਸਥਿਤੀ ਤੋਂ ਪ੍ਰੇਸ਼ਾਨ ਹੈ।
ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਹਮਾਸ ਨੂੰ ਆਤਮ ਸਮਰਪਣ ਕਰਨ ਅਤੇ ਬੰਧਕਾਂ ਨੂੰ ਰਿਹਾਅ ਕਰਨ ਦਾ ਸੱਦਾ ਦਿਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਇਹ ਸਮੂਹ ਮੌਜੂਦ ਹੈ, ਸ਼ਾਂਤੀ ਨਹੀਂ ਹੋ ਸਕਦੀ। 7 ਅਕਤੂਬਰ ਨੂੰ ਗਾਜ਼ਾ ਵਿਚ ਇਜ਼ਰਾਈਲੀ ਹਮਲਾ ਸ਼ੁਰੂ ਹੋਣ ਤੋਂ ਬਾਅਦ, ਉੱਥੇ ਲਗਭਗ 53 ਹਜ਼ਾਰ ਲੋਕ ਮਾਰੇ ਗਏ।
ਇਜ਼ਰਾਈਲ ਨੇ ਪਿਛਲੇ ਢਾਈ ਮਹੀਨਿਆਂ ਤੋਂ ਗਾਜ਼ਾ ਵਿਚ ਰਾਹਤ ਸਮੱਗਰੀ ਦੇ ਦਾਖ਼ਲੇ 'ਤੇ ਪਾਬੰਦੀ ਲਗਾਈ ਹੋਈ ਹੈ। ਇਸ ਦੇ ਨਾਲ ਹੀ ਇਜ਼ਰਾਈਲ ਨੇ ਗਾਜ਼ਾ ਵਿਚ ਪੱਤਰਕਾਰਾਂ ਦੇ ਦਾਖ਼ਲੇ 'ਤੇ ਵੀ ਪਾਬੰਦੀ ਲਗਾ ਦਿਤੀ ਹੈ। ਇਜ਼ਰਾਈਲੀ ਸਰਕਾਰ ਦਾਅਵਾ ਕਰ ਰਹੀ ਹੈ ਕਿ ਗਾਜ਼ਾ ਵਿਚ ਭੋਜਨ ਦੀ ਕੋਈ ਕਮੀ ਨਹੀਂ ਹੈ।