ਇੰਦੌਰ ''ਚ ਪ੍ਰਾਚੀਨ ਮੰਦਰ ਦੀ ਛੱਤ ਡਿੱਗੀ, 12 ਲੋਕਾਂ ਦੀ ਹੋਈ ਮੌਤ, ਬਚਾਅ ਮੁਹਿੰਮ ਹੈ ਜਾਰੀ। 

ਇੰਦੌਰ ''ਚ ਪ੍ਰਾਚੀਨ ਮੰਦਰ ਦੀ ਛੱਤ ਡਿੱਗੀ, 12 ਲੋਕਾਂ ਦੀ ਹੋਈ ਮੌਤ, ਬਚਾਅ ਮੁਹਿੰਮ ਹੈ ਜਾਰੀ। 

ਮੱਧ ਪ੍ਰਦੇਸ਼ ਦੇ ਇੰਦੌਰ 'ਚ ਰਾਮ ਨੌਮੀ ਦੇ ਮੌਕੇ ਵੱਡਾ ਹਾਦਸਾ ਵਾਪਰ ਗਿਆ। ਇੰਦੌਰ ਦੇ ਬਾਲੇਸ਼ਵਰ ਮਹਾਦੇਵ ਝੂਲੇਲਾਲ ਮੰਦਰ ਵਿਚ ਆਯੋਜਿਤ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ ਦੀ ਛੱਤ ਡਿੱਗਣ ਗਈ। ਇਸ ਹਾਦਸੇ ਵਿਚ 2 ਔਰਤਾਂ ਸਮੇਤ 12 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ 20 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਸਾਰਿਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਬਾਕੀ ਹੋਰਨਾਂ ਲਈ ਬਚਾਅ ਮੁਹਿੰਮ ਜਾਰੀ ਹੈ।

                                                Image

ਇੰਦੌਰ ਦੇ ਪੁਲਸ ਕਮਿਸ਼ਨਰ ਮਕਰੰਦ ਦੇਉਸਕਰ ਨੇ ਮੀਡੀਆ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ 12 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਅਜੇ ਵੀ ਕੁਝ ਲੋਕ ਫਸੇ ਹੋਏ ਹਨ ਅਤੇ ਬਚਾਅ ਕਾਰਜ ਜਾਰੀ ਹੈ। ਅਧਿਕਾਰਤ ਸੂਤਰਾਂ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਪਰ ਬਚਾਅ ਕਾਰਜਾਂ ਦੇ ਖ਼ਤਮ ਹੋਣ ਤੋਂ ਬਾਅਦ ਪਤਾ ਲੱਗੇਗਾ।

                                               Image

                                          Image

ਇਕ ਚਸ਼ਮਦੀਦ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪਟੇਲ ਨਗਰ ਦੇ ਮੰਦਰ ਵਿਚ ਹੋਏ ਹਾਦਸੇ ਮਗਰੋਂ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ। ਇਕ ਚਸ਼ਮਦੀਦ ਨੇ ਕਿਹਾ ਕਿ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ ਵਿਚ ਪੁਰਾਤਨ ਬਾਵੜੀ ਦੀ ਛੱਤ 'ਤੇ ਸ਼ਰਧਾਲੂਆਂ ਦੀ ਕਾਫੀ ਭੀੜ ਜਮ੍ਹਾਂ ਹੋ ਗਈ ਸੀ ਅਤੇ ਛੱਤ ਜ਼ਿਆਦਾ ਲੋਕਾਂ ਦਾ ਬੋਝ ਨਹੀਂ ਸਹਿਣ ਕਰ ਸਕੀ।

                                                Image

ਇਸ ਮਾਮਲੇ ਆਪਣੇ ਧਿਆਨ 'ਚ ਲੈਂਦਿਆਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਸ਼ਾਸਨ ਨੂੰ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਿਰਦੇਸ਼ ਦਿੱਤੇ ਹਨ। ਸੂਚਨਾ ਮਿਲਦੇ ਹੀ ਡਿਵੀਜ਼ਨਲ ਕਮਿਸ਼ਨਰ ਅਤੇ ਕਲੈਕਟਰ ਵੀ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਚੌਹਾਨ ਨੇ ਇੰਦੌਰ ਦੇ ਸੀਨੀਅਰ ਅਧਿਕਾਰੀਆਂ ਨਾਲ ਫੋਨ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਕਿਹਾ। ਕੁਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਪਰ ਕੁਝ ਅਜੇ ਵੀ ਫਸੇ ਹੋਏ ਹਨ।