- Updated: December 04, 2023 12:02 PM
ਭਾਰਤੀ ਹਵਾਈ ਫ਼ੌਜ ਦਾ ਇਕ ਸਿਖਿਆਰਥੀ ਜਹਾਜ਼ ਸੋਮਵਾਰ ਸਵੇਰੇ ਤੇਲੰਗਾਨਾ ਦੇ ਮੇਡਕ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਤੁਪਾਰਨ ਮੰਡਲ ਵਿਚ ਵਾਪਰਿਆ। ਉਨ੍ਹਾਂ ਦਸਿਆ ਕਿ ਹਾਦਸੇ ਦੇ ਸਮੇਂ ਜਹਾਜ਼ ਵਿਚ ਇਕ ਇੰਸਟ੍ਰਕਟਰ ਅਤੇ ਇਕ ਟਰੇਨੀ ਪਾਇਲਟ ਮੌਜੂਦ ਸਨ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸਮਾਚਾਰ ਏਜੰਸੀ ਨੂੰ ਦਸਿਆ ਕਿ ਜਹਾਜ਼ ਨੇ ਹੈਦਰਾਬਾਦ ਨੇੜੇ ਡੁੰਡੀਗਲ ਵਿਚ ਏਅਰ ਫੋਰਸ ਅਕੈਡਮੀ (ਏਐਫਏ) ਤੋਂ ਉਡਾਣ ਭਰੀ ਸੀ। ਉਨ੍ਹਾਂ ਕਿਹਾ ਕਿ ਏਐਫਏ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ।