ਲੁਧਿਆਣਾ ਦੀ ਧਾਗਾ ਮਿੱਲ ''ਚ 2 ਸਿਲੰਡਰਾਂ ''ਚ ਧਮਾਕਾ ਹੋਇਆ ਜਿਸ ਕਾਰਨ ਲੱਗੀ ਭਿਆਨਕ ਅੱਗ

ਲੁਧਿਆਣਾ ਦੀ ਧਾਗਾ ਮਿੱਲ ''ਚ 2 ਸਿਲੰਡਰਾਂ ''ਚ ਧਮਾਕਾ ਹੋਇਆ ਜਿਸ ਕਾਰਨ ਲੱਗੀ ਭਿਆਨਕ ਅੱਗ

ਲੁਧਿਆਣਾ ਜ਼ਿਲ੍ਹੇ ਦੇ ਟਿੱਬਾ ਰੋਡ ਸੰਧੂ ਕਾਲੋਨੀ 'ਚ ਵੀਰਵਾਰ ਸਵੇਰੇ ਧਾਗੇ ਦੇ ਗੋਦਾਮ 'ਚ ਦੋ ਸਿਲੰਡਰ ਫਟ ਗਏ। ਇਨ੍ਹਾਂ ਧਮਾਕਿਆਂ ਨਾਲ ਪੂਰਾ ਇਲਾਕਾ ਦਹਿਲ ਗਿਆ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤਕ ਦਿਖਾਈ ਦੇ ਰਹੀਆਂ ਹਨ। ਲੋਕਾਂ ਨੇ ਖੁਦ ਹੀ ਅੱਗ ਬੁਝਾਉਣ ਲਈ ਪਾਣੀ ਦਾ ਛਿੜਕਾਅ ਕੀਤਾ। ਘਟਨਾ ਵਾਲੀ ਥਾਂ ਦੇ ਨੇੜੇ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ। 

ਸੁੰਦਰ ਨਗਰ ਫਾਇਰ ਸਟੇਸ਼ਨ ਤੋਂ ਕੁੱਲ 3 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਗੋਦਾਮ ਵਿਚ ਅੱਗ ਲੱਗਣ ਤੋਂ ਤੁਰੰਤ ਬਾਅਦ ਆਸਪਾਸ ਦੀਆਂ ਇਮਾਰਤਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਧਾਗਾ ਮਿੱਲ ਦਾ ਸਾਰਾ ਸਟਾਕ ਸੁਆਹ ਹੋ ਗਿਆ। ਦਸਿਆ ਜਾ ਰਿਹਾ ਹੈ ਕਿ ਸਿਲੰਡਰ ਦੇ ਧਮਾਕੇ ਤੋਂ ਬਾਅਦ ਨਾਲ ਲੱਗਦੀ ਇਮਾਰਤ ਦੀਆਂ ਕੰਧਾਂ 'ਚ ਤਰੇੜਾਂ ਆ ਗਈਆਂ। ਫਿਲਹਾਲ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ।