- Updated: February 16, 2024 11:05 AM
ਕੈਨੇਡਾ ਦੇ ਮਾਂਟਰੀਅਲ ਦੇ ਪੱਛਮ ਵਿਚ ਸਥਿਤ ਇਕ ਅਪਾਰਟਮੈਂਟ ਵਿਚ 2 ਔਰਤਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਤੀਜੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ। ਸੀ.ਬੀ.ਸੀ. ਨਿਊਜ਼ ਚੈਨਲ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ।
ਰਿਪੋਰਟ ਅਨੁਸਾਰ, ਸੁਰੇਟ ਡੂ ਕਿਊਬੇਕ (SQ) ਨੇ ਘੋਸ਼ਣਾ ਕੀਤੀ ਕਿ ਵੌਡਰੇਯੂਲ-ਡੋਰਿਅਨ ਵਿੱਚ ਇੱਕ ਹਥਿਆਰਬੰਦ ਹਮਲੇ ਵਿੱਚ 2 ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ ਤੀਜੀ 70 ਸਾਲਾ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਉਸ ਨੂੰ ਮਾਂਟਰੀਅਲ ਦੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪੁਲਸ ਨੇ ਘਟਨਾ ਸਥਾਨ ਤੋਂ 44 ਸਾਲਾ ਵਿਅਕਤੀ ਨੂੰ ਸ਼ੱਕੀ ਵਜੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਮਾਮੂਲੀ ਸੱਟਾਂ ਨਾਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਦਿਨ ਵੇਲੇ ਜਾਂਚਕਰਤਾਵਾਂ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।