- Updated: August 28, 2026 10:58 AM
ਗਗਨ ਅਜੀਤ ਸਿੰਘ ਪੀ. ਪੀ. ਐੱਸ, ਐੱਸ. ਐੱਸ. ਪੀ. ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਐੱਸ. ਆਈ. ਹਰਦੇਵ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਫਾਜ਼ਿਲਕਾ ਦੀ ਨਿਗਰਾਨੀ ਹੇਠ ਐੱਸ. ਆਈ ਗੁਰਵਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਚੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 2 ਤਸਕਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਮਿਤੀ 13-8-2026 ਨੂੰ ਥਾਣਾ ਸਦਰ ਫਾਜ਼ਿਲਕਾ ਪੁਲਸ ਵੱਲੋਂ ਬੀ. ਐੱਸ. ਐੱਫ. ਨਾਲ ਮਿਲਕੇ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਪਿੰਡ ਮੂੰਬੇ ਕੇ ਨੇੜਿਓ ਝੋਨੇ ਦੇ ਖੇਤਾਂ 'ਚੋਂ 01 ਡਰੋਨ, 01 ਪਿਸਤੌਲ, 02 ਮੈਗਜ਼ੀਨ ਅਤੇ 09 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਸਨ, ਜੋ ਕਿਸੇ ਨਾਮਾਲੂਮ ਤਸਕਰ ਵੱਲੋਂ ਸਰਹੱਦ ਪਾਰ ਤੋਂ ਮੰਗਵਾਏ ਗਏ ਸਨ। ਇਸ ਦੌਰਾਨ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ 'ਚ ਲਿਆਂਦੀ ਗਈ।