- Updated: December 24, 2022 08:58 PM
ਸਾਈਬੇਰੀਅਨ ਸ਼ਹਿਰ ਕੇਮੇਰੋਵੋ ਵਿੱਚ ਇੱਕ ਨਰਸਿੰਗ ਹੋਮ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਰੂਸ ਦੇ ਐਮਰਜੈਂਸੀ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਮੁਤਾਬਕ ਮਾਸਕੋ ਤੋਂ 3000 ਕਿਲੋਮੀਟਰ ਪੂਰਬ 'ਚ ਸਥਿਤ ਕੇਮੋਰੋਵੋ ਸ਼ਹਿਰ 'ਚ ਲੱਕੜ ਦੀ 2 ਮੰਜ਼ਿਲਾ ਇਮਾਰਤ 'ਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗ ਗਈ।

ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ ਪਰ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਮਾਰਤ ਨੂੰ ਗਰਮ ਰੱਖਣ ਲਈ ਸਟੋਵ ਦੀ ਵਰਤੋਂ ਕੀਤੀ ਗਈ ਸੀ। ਮੰਤਰਾਲਾ ਮੁਤਾਬਕ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਜਦੋਂ ਅੱਗ ਲੱਗੀ ਤਾਂ ਇਸ ਪ੍ਰਾਈਵੇਟ ਨਰਸਿੰਗ ਹੋਮ ਵਿੱਚ ਕਿੰਨੇ ਲੋਕ ਮੌਜੂਦ ਸਨ।